ਚੱਬਾ, 15 ਜੂਨ (ਜੱਸਾ ਅਨਜਾਣ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਗੁਰਿੰਦਰਪਾਲ ਸਿੰਘ ਰਣੀਕੇ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਦੇ ਆਸ਼ੇ ਅਨੁਸਾਰ ਹਰ ਸਾਲ ਦੀ ਤਰ੍ਹਾਂ ਬੱਚਿਆਂ ਦੀਆਂ ਗਰਮੀਆਂ ਵਾਲੀਆਂ ਛੁੱਟੀਆਂ ਨੂੰ ਸਾਰਥਕ ਬਣਾਉਣ ਲਈ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਇੱਬਣ ਕਲਾਂ ਵਿਖੇ 10 ਦਿਨਾਂ ਦਾ ਪ੍ਰਚਾਰਕ ਭਾਈ ਖਜ਼ਾਨ ਸਿੰਘ ਢੱਡੇ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਵਲੋਂ ਗੁਰਮਤਿ ਪ੍ਰਚਾਰ ਦਾ ਕੈਂਪ ਲਗਾਇਆ ਗਿਆ | ਜਿਸ ਵਿਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਕੈਂਪ ਦੀ ਸਮਾਪਤੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਸਰਟੀਫਿਕੇਟ ਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਗ੍ਰੰਥੀ ਸਿੰਘ ਹਾਜ਼ਿਰ ਸਨ |