22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਲੋਂ ਜ਼ਿਲ੍ਹਾ ਕਚਹਿਰੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 16-06-2025
ਅੰਮਿ੍ਤਸਰ, 15 ਜੂਨ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਅੰਮਿ੍ਤਸਰ ਬਾਰ ਐਸੋਸੀਏਸ਼ਨ ਦੀ ਮੰਗ 'ਤੇ ਅੱਜ ਜ਼ਿਲ੍ਹਾ ਕਚਹਿਰੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇੱਥੇ 2 ਹਜ਼ਾਰ ਤੋਂ ਵੱਧ ਵਕੀਲ ਕੰਮ ਕਰ ਰਹੇ ਹਨ ਅਤੇ ਜ਼ਿਲ੍ਹੇ ਨਾਲ ਸੰਬੰਧਿਤ ਵੱਡੀ ਗਿਣਤੀ 'ਚ ਲੋਕ ਰੋਜ਼ਾਨਾ ਇੱਥੇ ਪਹੁੰਚਦੇ ਹਨ, ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਇਹ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਫੁੱਟਪਾਥ ਅਤੇ ਵਾਹਨ ਪਾਰਕਿੰਗ ਸਟੈਂਡ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਵਿਕਾਸ ਲਈ ਹੋਰ ਜੋ ਕੋਈ ਵੀ ਕੰਮ ਦੱਸੇ ਜਾਣਗੇ, ਉਹ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕਰ ਦਿੱਤੇ ਜਾਣਗੇ |
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ, ਉਪ ਪ੍ਰਧਾਨ ਰਾਜਦੀਪ ਸਿੰਘ ਘੁੰਮਣ, ਸਕੱਤਰ ਵਿੱਕੀ ਮਹਿਰਾ, ਸੰਯੁਕਤ ਸਕੱਤਰ ਸੁਭਾਸ਼ ਸ਼ਰਮਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਪੀ. ਆਈ. (ਐੱਮ) ਦਫ਼ਤਰ ਵਿਖੇ ਖੱਬੀਆਂ ਪਾਰਟੀਆਂ ਦੀ ਸਾਂਝੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।