22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੀ. ਪੀ. ਆਈ. (ਐੱਮ) ਦਫ਼ਤਰ ਵਿਖੇ ਖੱਬੀਆਂ ਪਾਰਟੀਆਂ ਦੀ ਸਾਂਝੀ ਮੀਟਿੰਗ ਹੋਈ

ਅਜੀਤ ਡੈਸਕ 16-06-2025
ਛੇਹਰਟਾ, 15 ਜੂਨ (ਪੱਤਰ ਪ੍ਰੇਰਕ)-ਖੱਬੀਆਂ ਪਾਰਟੀਆਂ ਜਿਨ੍ਹਾਂ 'ਚ, ਕਮਿਊਨਿਸਟ ਪਾਰਟੀ ਆਫ ਇੰਡੀਆ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਅਤੇ ਕਮਿਊਨਿਸਟ ਪਾਰਟੀ ਆਫ ਇੰਡੀਆ (ਐਮਐਲ) ਸ਼ਾਮਿਲ ਸਨ, ਦੀ ਮੀਟਿੰਗ ਕਾਮਰੇਡ ਚਰਨਜੀਤ ਮਜੀਠਾ ਦੀ ਪ੍ਰਧਾਨਗੀ ਹੇਠ ਸੀ.ਪੀ.ਆਈ. (ਐਮ) ਦੇ ਦਫਤਰ ਪੁਤਲੀਘਰ ਵਿਖੇ ਹੋਈ | ਮੀਟਿੰਗ ਵਿਚ ਕਾਮਰੇਡ ਬਲਬੀਰ ਸਿੰਘ ਮੂਧਲ, ਬਲਵੀਰ ਝਾਮਕਾ, ਅਮਰਜੀਤ ਸਿੰਘ ਆਸਲ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਦੁਧਾਲਾ, ਕਾਮਰੇਡ ਸੁੱਚਾ ਸਿੰਘ ਅਜਨਾਲਾ, ਕਾਮਰੇਡ ਕਿਰਪਾ ਰਾਮ, ਜੀਤ ਰਾਜ ਤੇ ਵਿਜੇ ਕੁਮਾਰ ਸ਼ਾਮਿਲ ਹੋਏ | ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੱਸਿਆ ਕਿ ਖੱਬੀਆਂ ਪਾਰਟੀਆਂ ਦੇ ਫੈਸਲੇ ਅਨੁਸਾਰ 17 ਜੂਨ 2025 ਨੂੰ ਫਲਸਤੀਨੀਆਂ ਨਾਲ ਇੱਕਮੁੱਠਤਾ ਅਤੇ ਇਜ਼ਰਾਇਲ 'ਤੇ ਅਮਰੀਕਾ ਵਲੋਂ ਕੀਤੇ ਜਾ ਰਹੇ ਜਬਰ ਵਿਰੁੱਧ ਸਾਰੇ ਦੇਸ਼ ਵਿਚ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਸ ਦਿਨ ਸੀਪੀਆਈ (ਐਮ) ਦੇ ਦਫਤਰ ਵਿਚ ਵਿਸ਼ਾਲ ਰੈਲੀ ਕਰਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਪੂਰਨ ਹਮਾਇਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਦੇ ਮੱਦੇਨਜਰ ਟਰੇਡ ਯੂਨੀਅਨ ਵਲੋਂ ਤੈਅ ਪ੍ਰੋਗਰਾਮ 25 ਜੂਨ ਨੂੰ ਢਪਈ ਫਾਟਕ 'ਤੇ ਕੀਤੀ ਜਾਣ ਵਾਲੀ ਰੈਲੀ ਵਿਚ ਸ਼ਾਮਿਲ ਹੋਇਆ ਜਾਵੇਗਾ |
ਪਿਛਲੀ ਖ਼ਬਰ ਪ੍ਰਧਾਨ ਡਾ. ਨਿੱਜਰ ਸਮੇਤ ਚੀਫ਼ ਖ਼ਾਲਸਾ ਦੀਵਾਨ ਵਲੋਂ ਅਹਿਮਦਾਬਾਦ ਹਵਾਈ ਹਾਦਸੇ 'ਤੇ ਡੂੰਘੇ ਦੁੱਖ ਅਤੇ ਹਮਦਰਦੀ ਦਾ ਇਜ਼ਹ... ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਲੋਂ ਜ਼ਿਲ੍ਹਾ ਕਚਹਿਰੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।