22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 16-06-2025
ਵੇਰਕਾ, 15 ਜੂਨ (ਪਰਮਜੀਤ ਸਿੰਘ ਬੱਗਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਵਿਖੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਤੇ ਸ਼ਬਦ ਕੀਰਤਨ ਨਾਮ ਸਤਿਸੰਗ ਅੰਮਿ੍ਤਸਰ ਦੁਆਰਾ ਲੰਗਰ ਚਲੈ ਗੁਰ ਸ਼ਬਦ ਸੰਸਥਾ ਅੰਮਿ੍ਤਸਰ ਦੇ ਸਹਿਯੋਗ ਨਾਲ ਪਿਛਲੇ ਦਸ ਦਿਨ ਤੋਂ ਲਗਾਤਾਰ ਚੱਲੇ ਜੀਵਨ ਜੁਗਤ ਟ੍ਰੇਨਿੰਗ ਸਮਰ ਕੈਂਪ ਦੇ ਅੱਜ ਆਖਰੀ ਦਿਨ ਇਸ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾ ਇਥੇ ਆਰੰਭ ਸ੍ਰੀ ਸਾਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਕਰਨਬੀਰ ਸਿੰਘ ਤੇ ਬੀਬੀ ਤੇਜਿੰਦਰ ਕੌਰ ਦੇ ਜਥੇ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮੁੱਖ ਗ੍ਰੰਥੀ ਗਿਆਨੀ ਤਰਸੇਮ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਮਨਜੀਤ ਸਿੰਘ, ਰਣਜੋਧ ਸਿੰਘ, ਨੱਥਾ ਸਿੰਘ ਪੰਨੂੰ, ਸੁਰਿੰਦਰ ਸਿੰਘ ਗੋਲਡੀ, ਪ੍ਰੇਮ ਸਿੰਘ ਡੇਅਰੀ ਵਾਲੇ, ਮੀਤ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ, ਰਣਜੀਤ ਸਿੰਘ ਦੁਸਾਂਝ, ਮਹਿੰਦਰ ਸਿੰਘ, ਜਗਦੀਸ਼ ਸਿੰਘ ਭੱਟੀ, ਦਿਲਬਾਗ ਸਿੰਘ ਢਿੱਲੋਂ, ਰਣਧੀਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਛਬੀਲ ਲਗਾਈ ਅਗਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਭਾਈ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।