ਅੰਮਿ੍ਤਸਰ, 15 ਜੂਨ (ਜੱਸ)-ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ' ਵਿਸ਼ੇ 'ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ 'ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਪੁਸਤਕ ਰੂਪ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਲੋਕ ਅਰਪਣ ਕੀਤਾ ਗਿਆ | ਇਸ ਦੇ ਨਾਲ ਹੀ ਸਿੱਖਿਆ ਵਲੋਂ ਸਰਗਰਮੀਆਂ ਸੰਬੰਧੀ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ) ਇੰਜੀ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੁਦਰਤੀ ਆਫਤਾਂ ਦੇ ਸੰਦਰਭ ਵਿਚ ਪੰਜਾਬੀਆਂ ਦੀ ਭੂਮਿਕਾ 'ਤੇ ਸਕਾਰਾਤਮਕ ਚਰਚਾ ਕੀਤੀ ਗਈ ਸੀ ਤੇ ਵਿਦਵਾਨਾਂ ਵਲੋਂ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਸਰਗਰਮੀਆਂ ਰੂਪੀ ਕਿਤਾਬਚਾ ਵੀ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਧਾਮੀ ਤੇ ਇੰਜੀ: ਸੁਖਮਿੰਦਰ ਸਿੰਘ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਤੁਗਲਵਾਲ, ਸੁਖਹਰਪ੍ਰੀਤ ਸਿੰਘ ਰੋਡੇ, ਪਰਮਜੀਤ ਸਿੰਘ ਖਾਲਸਾ, ਮੈਂਬਰ ਇੰਚਾਰਜ ਵਿੱਦਿਆ ਗੁਰਮੀਤ ਸਿੰਘ ਬੂਹ, ਜਥੇਦਾਰ ਕੌਰ ਸਿੰਘ, ਵਧੀਕ ਸਕੱਤਰ ਪਿ੍ਤਪਾਲ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪਿ੍ੰਸੀਪਲ ਡਾ. ਰਜਿੰਦਰ ਕੌਰ, ਡਾ. ਅਮਨਦੀਪ ਹੀਰਾ, ਡਾ. ਸਰਬਜੀਤ ਕੌਰ, ਡਾ. ਕੁਲਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਹਰਮਨਦੀਪ ਸਿੰਘ, ਪ੍ਰੋ. ਮਲਵਿੰਦਰ ਸਿੰਘ ਤੇ ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ |