22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਅਹਿਮਦਾਬਾਦ ਵਾਪਰੇ ਹਵਾਈ ਹਾਦਸੇ 'ਚ ਵਿਜੇ ਰੁਪਾਨੀ ਦੀ ਮੌਤ 'ਤੇ ਛੀਨਾ ਨੇ ਕੀਤਾ ਦੁਖ ਦਾ ਇਜ਼ਹਾਰ

ਅਜੀਤ ਡੈਸਕ 16-06-2025
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਵਾਪਰੇ ਦਿਲ ਨੂੰ ਝੰਝੋੜ ਦੇਣ ਵਾਲੇ ਹਾਦਸੇ 'ਚ ਪੰਜਾਬ ਭਾਜਪਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਮੇਤ ਹੋਰਨਾਂ ਯਾਤਰੀਆਂ ਦੀ ਮੌਤ 'ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ ਹੈ | ਸ: ਛੀਨਾ ਨੇ ਵਾਪਰੇ ਉਕਤ ਦੁਖਾਂਤ 'ਤੇ ਜਾਨ ਗੁਆ ਚੁੱਕੇ ਸਮੂਹ ਯਾਤਰੀਆਂ, ਵਾਸਤਵਿਕ ਤੌਰ 'ਤੇ ਪ੍ਰਭਾਵਿਤ ਹੋਏ ਮੈਡੀਕਲ ਕਾਲਜ ਦੇ ਡਾਕਟਰਾਂ, ਹੋਸਟਲ 'ਚ ਰਹਿੰਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਇਸ ਦੌਰਾਨ ਸ: ਛੀਨਾ ਨੇ ਕਿਹਾ ਕਿ ਵਿਜੇ ਰੁਪਾਨੀ ਨੂੰ ਪੰਜਾਬ ਦਾ ਇੰਚਾਰਜ ਪਹਿਲੀ ਵਾਰ ਭਾਜਪਾ ਨੇ 9 ਸਤੰਬਰ 2022 ਨੂੰ ਨਿਯੁਕਤ ਕੀਤਾ ਸੀ, ਇਸ ਦੇ ਨਾਲ ਹੀ ਚੰਡੀਗੜ੍ਹ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ | ਉਨ੍ਹਾਂ ਕਿਹਾ ਕਿ ਸ੍ਰੀ ਰੁਪਾਨੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਪਾਰਟੀ ਦੀ ਮਜ਼ੂਬਤੀ ਲਈ ਯਤਨਸ਼ੀਲ ਸਨ ਅਤੇ ਉਹ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ 3 ਸਾਲ ਤੱਕ ਇੰਚਾਰਜ ਰਹੇ | ਸ: ਛੀਨਾ ਨੇ ਕਿਹਾ ਕਿ ਸ੍ਰੀ ਰੁਪਾਨੀ ਦੇ ਜਹਾਨੋਂ ਚਲੇ ਜਾਣ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |
ਪਿਛਲੀ ਖ਼ਬਰ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ 'ਆਪ' ਉਮੀਦਵਾਰ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਅਗਲੀ ਖ਼ਬਰ ਸਰਪੰਚ ਸਰਦੂਲ ਸਿੰਘ ਫੌਜੀ ਤੇ ਮੁਹਤਬਰਾਂ ਵਲੋਂ ਵਿਕਾਸ ਕਾਰਜਾਂ ਦੇ ਕੰਮ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।