ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਮੁਗਲਾਂ ਦੇ ਜੁਲਮ ਵਿਰੱੁਧ 17ਵੀਂ ਸਦੀ 'ਚ ਲੜੀ ਗਈ ਪਹਿਲੀ ਜੰਗ 'ਚ ਪ੍ਰਾਪਤ ਹੋਈ ਪਹਿਲੀ ਫਤਹਿ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਲਾਲ ਮਨਾਇਆ ਗਿਆ | ਇਸ ਸੰਬੰਧ ਵਿਚ ਸਵੇਰੇ ਧਾਰਮਿਕ ਦੀਵਾਨ ਸਜਾਏ ਗਏ ਜੋ ਦੇਰ ਰਾਤ ਤੱਕ ਚਲਦੇ ਰਹੇ | ਸਮਾਗਮ ਦੀ ਅਰੰਭਤਾ ਅੰਮਿ੍ਤ ਵੇਲੇ ਆਸਾ ਜੀ ਦੀ ਵਾਰ ਨਾਲ ਹੋਈ | ਇਸ ਉਪਰੰਤ ਨਾਮ ਸਿਮਰਨ ਸਤਿਸੰਗ ਵਲੋਂ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਉਪਰੰਤ ਦੁਪਹਿਰ ਦੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦੇ ਸਮੂਹ ਜਥੇ ਤੇ ਸੰਗਤ ਨੇ ਮਿਲਕੇ ਪਾਠ ਕੀਤੇ | ਮਹਾਨ ਗੁਰਮਤਿ ਸਮਾਗਮ ਦੌਰਾਨ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗਿਆਨੀ ਪਿ੍ਤਪਾਲ ਸਿੰਘ ਹੈੱਡ ਗ੍ਰੰਥੀ ਅਤੇ ਗਿਆਨੀ ਵਿਸ਼ਾਲ ਸਿੰਘ ਨੇ ਆਪਣੀਆਂ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਦੇਰ ਰਾਤ ਤੱਕ ਇਨ੍ਹਾਂ ਸਮਾਗਮਾਂ 'ਚ ਭਾਈ ਅਮਨਦੀਪ ਸਿੰਘ, ਭਾਈ ਗੁਰਇਕਬਾਲ ਸਿੰਘ (ਬੀਬੀ ਕੌਲਾਂ ਜੀ ਭਲਾਈ ਕੇਂਦਰ), ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਤਵਨੀਤ ਸਿੰਘ ਚੰਡੀਗੜ੍ਹ, ਭਾਈ ਜਗਪ੍ਰੀਤ ਸਿੰਘ ਖੰਨੇ ਵਾਲੇ, ਬਾਬਾ ਬਿਧੀ ਚੰਦ ਗੁਰਮਤਿ ਸੰਗੀਤ ਵਿਦਿਆਲਾ ਸੁਰ ਸਿੰਘ, ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਬਿਕਰਮਜੀਤ ਸਿੰਘ, ਭਾਈ ਚਰਨਦੀਪ ਸਿੰਘ ਸੁਰ ਸਿੰਘ ਵਾਲੇ, ਸੇਵਕ ਜਥਾ ਇਸ਼ਨਾਨ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਲੋਂ ਭਾਈ ਸੁਰਜੀਤ ਸਿੰਘ, ਭਾਈ ਬਲਵਿੰਦਰ ਸਿੰਘ, ਕੁਲਵੰਤ ਸਿੰਘ ਬਿੱਟੂ ਵਲੋਂ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਤੇ ਧਾਰਮਿਕ ਤਸਵੀਰ ਦੇ ਕੇ ਸਨਮਾਨਿਤ ਕੀਤਾ | ਸਟੇਜ ਦੀ ਸੇਵਾ ਗੁਰਵਿੰਦਰ ਸਿੰਘ ਅਤੇ ਤਰਸੇਮ ਸਿੰਘ ਪ੍ਰਚਾਰਕ ਵਲੋਂ ਨਿਭਾਈ ਗਈ | ਇਸ ਮੌਕੇ ਸ਼ਰਨਜੀਤ ਸਿੰਘ, ਭਾਈ ਪਿ੍ਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |