16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਕਾਲੀ ਦਲ (ਅ) ਵਲੋਂ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ ਦੇ ਕੇ ਗਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਦੀ ਅਪੀਲ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੰਗ ਪੱਤਰ ਸੌਂਪ ਕੇ 21 ਜੂਨ ਦੇ ਗਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਅਤੇ ਸਿੱਖਾਂ 'ਚ ਯੋਗਾ ਦੇ ਖ਼ਿਲਾਫ਼ ਜਨ ਚੇਤਨਾ ਵਧਾਉਣ ਦੀ ਮੰਗ ਕੀਤੀ ਗਈ | ਬਾਅਦ ਵਿਚ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲ ਇਕ ਲੜਕੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਇਕ ਗੰਭੀਰ ਬੇਅਦਬੀ ਸੀ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ, ਇਸ ਬਾਰੇ ਸ਼੍ਰੋਮਣੀ ਕਮੇਟੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ | ਉਨ੍ਹਾਂ ਕਿਹਾ ਕਿ ਯੋਗ ਮੱਤ ਤੇ ਯੋਗਾ ਸਿੱਖ ਧਰਮ ਦੀਆਂ ਪੰ੍ਰਪਰਾਵਾਂ ਦੇ ਉਲਟ ਹੈ | ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੇ ਸਮੂਹ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖ ਅਦਾਰਿਆਂ ਵਿਚ ਨੌਜਵਾਨ ਪੀੜ੍ਹੀ ਨੂੰ ਸਿੱਖਾਂ ਲਈ ਖ਼ਾਲਸਾਈ ਸ਼ਸ਼ਤਰ ਕਲਾ ਗਤਕਾ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਮਿ੍ਤਸਰ ਵਲੋਂ 21 ਜੂਨ ਨੂੰ ਹਰ ਜ਼ਿਲ੍ਹੇ 'ਚ ਗਤਕਾ ਦਿਵਸ ਮਨਾਇਆ ਜਾਵੇਗਾ ਅਤੇ ਸਿੱਖਾਂ ਨੌਜਵਾਨ ਪੀੜ੍ਹੀ ਅੰਦਰ ਅਜੋਕੇ ਸਮੇਂ ਵਿਚ ਸਿੱਖ ਸ਼ਸਤਰ ਕਲਾ ਨੂੰ ਉਭਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੈਡੀਕਲ ਕਾਲਜ ਦੇ ਤਿੰਨ ਡਾਕਟਰ ਕੋਰੋਨਾ ਗ੍ਰਸਤ ਅੰਮਿ੍ਤਸਰ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦੀ ਆਮਦ ਅਗਲੀ ਖ਼ਬਰ ਡਾਇਓਸੀਸੀਅਨ ਵੂਮੈਨਜ਼ ਫੈਲੋਸ਼ਿਪ ਫਾਰ ਕ੍ਰਿਸਚੀਅਨ ਸਰਵਿਸ ਕਮੇਟੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।