16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅੰਮਿ੍ਤਸਰ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦੀ ਆਮਦ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਨਵੇਂ ਵੇਰੀਐਂਟ ਦੀ ਰਾਜ 'ਚ ਆਮਦ ਹੋ ਚੁੱਕੀ ਹੈ ਅਤੇ ਅੰਮਿ੍ਤਸਰ ਸਰਕਾਰੀ ਮੈਡੀਕਲ ਕਾਲਜ ਦੇ ਤਿੰਨ ਡਾਕਟਰ ਵੀ ਕੋਰੋਨਾਗ੍ਰਸਤ ਪਾਏ ਗਏ ਹਨ | ਤਿੰਨੋਂ ਡਾਕਟਰ ਇਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਆਪਣੀ ਡਿਊਟੀ 'ਤੇ ਸਨ ਜਦੋਂ ਕਿ ਉਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ਟਿਵ ਪਾਈ ਗਈ ਹੈ | ਜਿਸ ਉਪਰੰਤ ਉਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਇੱਥੇ ਗੁਰੁੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ ਇਕ ਗਰਭਵਤੀ ਔਰਤ ਤੇ ਹੈਲਥਕੇਅਰ ਸਟਾਫ ਦੀ ਇਕ ਮੈਂਬਰ ਵੀ ਕੋਰੋਨਾ ਗ੍ਰਸਤ ਪਾਏ ਗਏ ਸਨ | ਸਿਵਲ ਸਰਜਨ ਅੰਮਿ੍ਤਸਰ ਡਾ. ਕਿਰਨਦੀਪ ਕੌਰ ਨੇ ਨਵੇਂ ਵੇਰੀਐਂਟ ਦੇ ਤਿੰਨ ਤਾਜ਼ਾ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ | ਉਨ੍ਹਾਂ ਆਖਿਆ ਕਿ ਇਹ ਤਿੰਨੋ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ | ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿਚ ਠੀਕ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿਚ ਤਕਲੀਫ ਆਦਿ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ | ਭੀੜ ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਪਰਹੇਜ਼ ਕੀਤਾ ਜਾਵੇ | ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ | ਉਨ੍ਹਾਂ ਆਖਿਆ ਕਿ ਸਮੇਂ-ਸਮੇਂ 'ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ | ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ | ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ |
ਪਿਛਲੀ ਖ਼ਬਰ ਮੈਰੀਟੋਰੀਅਸ ਸਕੂਲਾਂ ਦੇ ਚੰਗੇ ਨਤੀਜੇ ਆਉਣ 'ਤੇ ਵੀ ਸੂਬਾ ਸਰਕਾਰ ਵਲੋਂ ਅਧਿਆਪਕਾਂ ਨੰੂ ਨਹੀਂ ਕੀਤਾ ਜਾ ਰਿਹਾ ਪੱਕਾ-ਡਾ.... ਅਗਲੀ ਖ਼ਬਰ ਮੈਡੀਕਲ ਕਾਲਜ ਦੇ ਤਿੰਨ ਡਾਕਟਰ ਕੋਰੋਨਾ ਗ੍ਰਸਤ ਅੰਮਿ੍ਤਸਰ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦੀ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।