ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਮਾਂ ਜਗਦੰਬਾ ਸੇਵਕ ਸਭਾ ਪ੍ਰੀਤ ਨਗਰ ਬਟਾਲਾ ਰੋਡ ਵਲੋਂ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ | ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕਿ੍ਸ਼ਨ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਮਾਂ ਦੇ ਚਰਨਾਂ 'ਚ ਨਤਮਸਤਕ ਹੋਏ | ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸਮਾਜ ਅਤੇ ਦੇਸ਼ ਦੀ ਸੇਵਾ 'ਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਧਾਰਮਿਕ ਪੋ੍ਰਗਰਾਮਾਂ 'ਚ ਵੱਧ ਤੋਂ ਵੱਧ ਹਿੱਸਾ ਲੈਣ | ਇਸ ਮੌਕੇ ਰੋਹਿਤ ਤਿ੍ਪਾਠੀ, ਰਮੇਸ਼ ਕੁਮਾਰ, ਪ੍ਰੇਮ, ਜਗਦੀਸ਼, ਰਮਨ ਸ਼ੁਕਲਾ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ |