ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਣਾਇਆ ਜਾਵੇਗਾ ਹੋਰ ਚੁਸਤ-ਦਰੁਸਤ- ਕਮਿਸ਼ਨਰ
ਅਜੀਤ ਡੈਸਕ
17-06-2025
ਇਸ ਮੀਟਿੰਗ 'ਚ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਸਿਹਤ ਅਫ਼ਸਰ ਡਾ: ਕਿਰਨ, ਡਾ: ਯੌਗੇਸ਼ ਅਰੋੜਾ, ਚੀਫ ਸੈਨੇਟਰੀ ਅਫ਼ਸਰ ਮਲਕੀਤ ਸਿੰਘ, ਰਣਜੀਤ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਵਿਜੈ ਗਿਲ, ਰਾਕੇਸ਼ ਮਰਵਾਹਾ ਅਤੇ ਸੈਨੇਟਰੀ ਇੰਸਪੈਕਟਰ ਹਾਜ਼ਰ ਸਨ | ਇਸ ਦੌਰਾਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਤਪਦੀ ਹੋਈ ਧੁੱਪ 'ਚ ਸਫਾਈ ਕਰਮਚਾਰੀ ਆਪਣੀ ਡਿਊਟੀ ਬਾਖੁਬੀ ਨਿਭਾਅ ਰਹੇ ਹਨ | ਨਗਰ ਨਿਗਮ ਵਲੋਂ ਸਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਾਫ ਸਫਾਈ ਲਈ ਮਕੈਨਿਕਲ ਸਵੀਪਿੰਗ ਦਾ ਕੰਮ ਸਵੇਰ ਤੋ ਹੀ ਸ਼ੁਰੂ ਹੋ ਜਾਂਦਾ ਹੈ, ਜਿਸ ਦੀ ਨਿਗਰਾਨੀ ਸੰਬੰਧਿਤ ਸੈਨੇਟਰੀ ਇੰਸਪੈਕਟਰ ਵਲੋਂ ਕੀਤੀ ਜਾਂਦਾ ਹੈ ਇਸ ਤੋਂ ਇਲਾਵਾ ਕੂੜਾ ਇਕੱਠਾ ਕਰਕੇ ਸਮੇਂ ਸਿਰ ਡੰਪ 'ਚ ਭੇਜਿਆ ਜਾ ਰਿਹਾ ਹੈ ਤਾਂ ਜੋ ਸ਼ਹਿਰ 'ਚ ਕੂੜੇ ਦੇ ਕਿਸੇ ਜਗ੍ਹਾ ਵੀ ਢੇਰ ਨਾ ਲੱਗ ਸਕੇ | ਉਨ੍ਹਾਂ ਕਿਹਾ ਕਿ ਨਿਗਮ ਦੇ ਸਿਹਤ ਵਿਭਾਗ ਨਾਲ ਸੰਬੰਧਿਤ ਐਮ ਪੋਰਟਲ 'ਤੇ ਆਈਆਂ ਆਨ-ਲਾਈਨ ਸ਼ਿਕਾਇਤਾਂ ਦਾ ਨਿਪਟਾਰਾ ਵੀ ਰੋਜਾਨਾ ਕੀਤਾ ਜਾ ਰਿਹਾ ਹੈ ਅਤੇ ਬਕਾਇਆ ਸ਼ਿਕਾਇਤਾਂ ਨਾਮ ਮਾਤਰ ਹਨ ਪਰ ਫਿਰ ਵੀ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਹੋਰ ਚੁਸਤ-ਦਰੁਸਤ ਅਤੇ ਬਿਹਤਰ ਬਣਾਉਣ ਲਈ ਹਰ ਸਭੰਵ ਉਪਰਾਲਾ ਕੀਤਾ ਜਾ ਰਿਹਾ ਹੈ |