ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਿੱਤਾਂ 'ਚ ਲਗਾਤਾਰ ਵੱਡੇ ਫੈਸਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜਿਆਂ ਵਜੋਂ ਹੀ ਲੋਕਾਂ ਦੇ ਚਿਹਰਿਆ 'ਤੇ ਮੁੜ ਰੌਣਕਾਂ ਪਰਤ ਆਈਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕ ਹਿੱਤਾਂ ਦੀ ਬਜਾਏ ਸਿਰਫ ਨਿੱਜੀ ਸੁਆਰਥਾਂ ਦੀ ਪੂਰਤੀ ਕੀਤੀ, ਜਿਸ ਦਾ ਸਿੱਟਾ ਸੂਬੇ ਦੇ ਲੋਕਾਂ ਨੂੰ ਕਈ ਅਲਾਮਤਾਂ ਦਾ ਸਾਹਮਣਾ ਕਰਕੇ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਇਹ ਚੋਣ ਆਪਣੀ ਚੋਣ ਸਮਝ ਕੇ ਲੜ ਰਹੇ ਹਨ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਹੈ | ਇਸ ਮੌਕੇ ਬਲਾਕ ਪ੍ਰਧਾਨ ਐਡ. ਹਰਪਾਲ ਸਿੰਘ ਨਿੱਜਰ ਵੀ ਹਾਜ਼ਰ ਸਨ |