16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਈ ਮੰਝ ਸਿੰਘ ਰੋਡ ਵਿਖੇ ਜਨਵਾਦੀ ਨੌਜਵਾਨ ਸਭਾ ਦਾ ਚੋਣ ਇਜਲਾਸ

ਅਜੀਤ ਡੈਸਕ 17-06-2025
ਸੁਲਤਾਨਵਿੰਡ, 16 ਜੂਨ (ਗੁਰਨਾਮ ਸਿੰਘ ਬੁੱਟਰ)-ਜਨਵਾਦੀ ਨੌਜਵਾਨ ਸਭਾ ਦਾ ਇਜਲਾਸ ਸਥਾਨਕ ਭਾਈ ਮੰਝ ਸਿੰਘ ਰੋਡ ਵਿਖੇ ਰਾਜਨ ਸਿੰਘ ਪ੍ਰਧਾਨ ਤਹਿਸੀਲ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਪਿੰਡ ਸੁਲਤਾਨਵਿੰਡ ਤੋਂ ਵੀ ਨੌਜਵਾਨ ਸਾਥੀ ਵੱਡੀ ਗਿਣਤੀ 'ਚ ਹਾਜ਼ਰ ਹੋਏ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਚੋਣ ਪੈਨਲ ਪੇਸ਼ ਕੀਤਾ ਜੋ ਸਰਬਸੰਮਤੀ ਨਾਲ ਪਾਸ ਕਰ ਲਿਆ ਗਿਆ, ਜਿਸ ਵਿਚ ਮਨਪ੍ਰੀਤ ਸਿੰਘ ਨੂੰ ਭਾਈ ਮੰਝ ਸਿੰਘ ਰੋਡ ਅਤੇ ਲਵਪ੍ਰੀਤ ਸਿੰਘ ਨੂੰ ਪਿੰਡ ਸੁਲਤਾਨਵੰਡ ਦਾ ਪ੍ਰਧਾਨ ਬਣਾਉਣ ਤੋਂ ਇਲਾਵਾ ਹਰਪ੍ਰੀਤ ਸਿੰਘ, ਹੈਪੀ, ਬੌਬੀ, ਹਰਦੇਵ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਮਿੰਦਰਪਾਲ ਸਿੰਘ, ਮਨਵੀਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਰਵਿੰਦਰ ਸਿੰਘ, ਮਨਜੋਤ ਸਿੰਘ ਅਤੇ ਸਾਹਿਲ ਨੂੰ ਮੈਂਬਰ ਵਜੋਂ ਚੁਣਿਆ ਗਿਆ | ਇਸ ਇਜਲਾਸ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵਿਚ ਬਣਦਾ ਯੋਗਦਾਨ ਪਾਉਣ ਲਈ ਪੂਰਾ ਰੋਲ ਅਦਾ ਕਰਨਾ ਚਾਹੀਦਾ ਹੈ, ਸਰਕਾਰਾਂ ਨੂੰ ਨੌਜਵਾਨਾਂ ਲਈ ਵਿੱਦਿਆ ਅਤੇ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਅਗਨੀਵੀਰਾਂ ਦੀ ਭਰਤੀ ਦੀ ਬਜਾਏ ਨੌਜਵਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਫੌਜ ਵਿਚ ਭਰਤੀ ਕਰਕੇ ਰੁਜ਼ਗਾਰ ਦੇਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਵਿਚ ਜੰਗ ਵਾਲੇ ਹਾਲਾਤ ਪੈਦਾ ਕਰਨ ਦੇ ਰੋਸ ਵਜੋਂ ਕੱਲ੍ਹ 17 ਜੂਨ ਨੂੰ ਸਵੇਰੇ 10 ਵਜੇ ਪੁਤਲੀਘਰ ਚੌਂਕ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਜਾਵੇਗਾ | ਇਸ ਮੌਕੇ ਮਨਦੀਪ ਕੌਰ, ਕਾਮਰੇਡ ਕਿਰਪਾ ਰਾਮ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਰਿੰਟੂ ਵਲੋਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਯਕੀਨੀ- ਜੀਵਨਜੋਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।