16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਚੇਅਰਮੈਨ ਰਿੰਟੂ ਵਲੋਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੰਮਿ੍ਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਸੈਣੀ ਚੌਕ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ | ਇਸ ਦੌਰਾਨ ਚੇਅਰਮੈਨ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅਧੂਰੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਪੂਰੇ ਕੀਤੇ ਜਾ ਰਹੇ ਹਨ | ਰਿੰਟੂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਰਣਜੀਤ ਐਵੀਨਿਊ ਏ, ਬੀ, ਸੀ ਅਤੇ ਡੀ ਬਲਾਕ ਦੇ ਨੁਮਾਇੰਦਿਆਂ ਵਲੋਂ ਕੁਝ ਵਿਕਾਸ ਕਾਰਜਾਂ ਬਾਰੇ ਦੱਸਿਆ ਗਿਆ ਹੈ, ਜੋ ਆਉਣ ਵਾਲੇ ਦਿਨਾਂ 'ਚ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਲੋਕ ਹਰ ਰੋਜ਼ ਨਗਰ ਸੁਧਾਰ ਟਰੱਸਟ ਦਫ਼ਤਰ ਵਿਚ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਮਿਲ ਰਹੇ ਹਨ, ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ 'ਚ 100 ਫ਼ੀਸਦੀ ਵਿਕਾਸ ਕਾਰਜ ਕੀਤੇ ਜਾਣਗੇ ਅਤੇ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸਫਾਈ ਵਿਵਸਥਾ ਲਈ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਕੌਂਸਲਰ ਕਾਜਲ ਬੌਬੀ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਅਨੀਕ ਸਿੰਘ, ਇੰਜੀ: ਜਗਜੀਤ ਸਿੰਘ ਸੁੱਚੂ ਅਤੇ ਇਲਾਕੇ ਦੇ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਆਟੋਡੈਸਕ ਵਲੋਂ 'ਮਾਸਟਰਿੰਗ ਕੰਪਿਊਟਰ-ਏਡਿਡ ਡਿਜ਼ਾਈਨਿੰਗ' ਵਰਕਸ਼ਾਪ ਕਰਵਾਈ ਅਗਲੀ ਖ਼ਬਰ ਭਾਈ ਮੰਝ ਸਿੰਘ ਰੋਡ ਵਿਖੇ ਜਨਵਾਦੀ ਨੌਜਵਾਨ ਸਭਾ ਦਾ ਚੋਣ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।