ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਲਿਖੀ ਧਾਰਮਿਕ ਪੁਸਤਕ 'ਜੀਵਨ ਬਾਬਾ ਦੀਪ ਸਿੰਘ ਜੀ ਸ਼ਹੀਦ' ਜੈਕਾਰਿਆਂ ਦੀ ਗੂੁੰਜ 'ਚ ਸੰਗਤ ਅਰਪਣ ਕੀਤੀ ਗਈ | ਇਹ ਪੁਸਤਕ ਉੱਘੇ ਪ੍ਰਕਾਸ਼ਕ ਭਾਈ ਚਤਰ ਸਿੰਘ ਜੀਵਨ ਸਿੰਘ ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ | ਇਸ ਮੌਕੇ ਭਾਈ ਗੁਰਇਕਬਾਲ ਸਿੰਘ ਤੋਂ ਇਲਾਵਾ ਪ੍ਰਕਾਸ਼ਕ ਸ. ਹਰਭਜਨ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਜਸਵਿੰਦਰ ਸਿੰਘ ਸਿਵਲ ਲਾਈਨਜ਼ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ | ਭਾਈ ਗੁਰਇਕਬਾਲ ਸਿੰਘ ਵਲੋਂ ਇਸ ਮੌਕੇ ਪ੍ਰਕਾਸ਼ਕ ਹਰਭਜਨ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |