16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਜਪਾ ਨਾਲ ਗੱਠਜੋੜ ਅਕਾਲੀਆਂ ਦਾ ਖ਼ਿਆਲੀ ਪੁਲਾਓ- ਪ੍ਰੋ. ਖਿਆਲਾ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਕੁਝ ਅਕਾਲੀ ਆਗੂਆਂ ਵਲੋਂ ਨੇੜਲੇ ਭਵਿੱਖ 'ਚ ਭਾਜਪਾ ਨਾਲ ਗੱਠਜੋੜ ਬਾਰੇ ਦਿੱਤੇ ਜਾ ਰਹੇ ਬਿਆਨਾਂ 'ਤੇ ਟਿੱਪਣੀ ਕਰਦਿਆਂ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਗੱਠਜੋੜ ਦੀ ਸੰਭਾਵਨਾ ਨੂੰ ਖ਼ਾਰਜ ਕਰਦਿਆ ਇਸ ਨੂੰ ਅਕਾਲੀਆਂ ਦਾ ਖ਼ਿਆਲੀ ਪੁਲਾਓ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦੇ ਆਗੂਆਂ ਦੀ ਰਾਜਨੀਤਿਕ ਇੱਛਾ ਹੋ ਸਕਦੀ ਹੈ, ਜਿਸ ਕਾਰਨ ਉਹ ਅਫ਼ਵਾਹਾਂ ਫੈਲਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਜਾਂ ਕੇਂਦਰੀ ਪੱਧਰ 'ਤੇ ਅਜਿਹੀ ਕੋਈ ਗੱਲਬਾਤ ਨਹੀਂ ਹੋ ਰਹੀ ਹੈ | ਸ਼ਰਤਾਂ 'ਤੇ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ 1996 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਭਾਈਵਾਲੀ ਕਿਸੇ ਸ਼ਰਤ 'ਤੇ ਨਹੀਂ ਸੀ ਸਗੋਂ ਹਿੰਦੂ ਸਿੱਖ ਭਾਈਚਾਰੇ ਦੀ ਸਾਂਝ ਨੂੰ ਮਜ਼ਬੂਤ ਕਰਨ ਲਈ ਸੀ, ਹੁਣ ਅਕਾਲੀ ਆਗੂ ਸ਼ਰਤਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਗੱਲ ਕਰ ਰਹੇ ਹਨ |
ਪਿਛਲੀ ਖ਼ਬਰ ਰੇਲਵੇ ਲਾਈਨਾਂ ਨੇੜਿਓਾ ਬੱਚਾ ਮਿਲਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਪਾਰ ਮੂਲ ਸ਼ਬਦਾਵਲੀ ਦੇ 3,837 ਮੁੱਖ ਟਰਮਾਂ ਦਾ ਹੋਇਆ ਸਫ਼ਲ ਅਨੁਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।