16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ ਦੀ ਅਗਵਾਈ 'ਚ ਗੌਰਮਿੰਟ ਟੀਚਰਜ਼ ਯੂਨੀਅਨ ਦਾ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ (ਐਲੀ: ਤੇ ਸੈ. ਸਿੱ.) ਨੂੰ ਮਿਲਿਆ | ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਵੀ ਮੌਜੂਦ ਸਨ | ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਭਰੋਸਾ ਦਿੱਤਾ ਕਿ ਨਵੀਂ ਭਰਤੀ 2364 'ਚ ਜੁਆਇਨ ਕਰ ਚੁੱਕੇ ਅਧਿਆਪਕਾਂ ਨੂੰ ਕੁਝ ਬਲਾਕਾਂ 'ਚ, ਜੋ ਤਨਖ਼ਾਹਾਂ 'ਚ ਦੇਰੀ ਹੋ ਰਹੀ ਹੈ, ਉਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਜਲਦ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ ਅਤੇ ਅਧਿਆਪਕਾਂ ਦੀਆਂ ਰਹਿੰਦੀਆਂ ਪੁਲਿਸ ਵੈਰੀਫਿਕੇਸ਼ਨਾਂ ਵੀ ਜਲਦ ਮੁਕੰਮਲ ਹੋਣਗੀਆਂ | ਇਸ ਤੋਂ ਇਲਾਵਾ ਹੋਰ ਮੁਸ਼ਕਲਾਂ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਸਾਂਝੀਆਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬੜੀ ਹਮਦਰਦੀ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਗਿਆ ਕਿ ਇਹ ਮਸਲੇ ਜਲਦ ਹੀ ਪਹਿਲ ਦੇ ਆਧਾਰ ਤੇ ਹੱਲ ਕਰ ਦਿੱਤੇ ਜਾਣਗੇ | ਇਸ ਮੌਕੇ ਹਰਪ੍ਰੀਤ ਸਿੰਘ ਸੋਹੀਆਂ, ਹੀਰਾ ਸਿੰਘ ਭੱਟੀ, ਯਾਦਵਿੰਦਰ ਸਿੰਘ ਸੰਧੂ, ਹਰਵਿੰਦਰ ਸਿੰਘ ਜਲਾਲਾਬਾਦ, ਰਵੀਇੰਦਰ ਪਾਲ ਸਿੰਘ, ਮੰਗਲ ਸਿੰਘ ਟਾਂਡਾ, ਨਿਰਮਲ ਸਿੰਘ ਭੋਮਾ ਤੇ ਜਗਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਵਲੋਂ ਨੀਟ ਤੇ ਜੇ. ਈ. ਈ. ਐਡਵਾਂਸਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅੰਮਿ੍ਤਸਰ 'ਚ ਗਰਮੀ ਨਾਲ ਤੀਸਰੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।