ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਇਸ ਵਾਰ ਐੱਮ. ਐੱਸ. ਸੀ. (ਕੰਪਿਊਟਰ ਸਾਇੰਸ) ਦੇ ਪਹਿਲੇ ਸਮੈਸਟਰ ਵਿਚ ਕਸ਼ਿਸ਼ ਨੇ ਜ਼ਿਲ੍ਹੇ 'ਚ ਦੂਜਾ ਅਤੇ ਯੂਨੀਵਰਸਿਟੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਸ਼ਿਸ਼ ਨੇ 8.18 ਐੱਸ. ਜੀ. ਪੀ. ਏ. ਪ੍ਰਾਪਤ ਕੀਤੇ ਹਨ | ਇਹ ਜਾਣਕਾਰੀ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦਿੱਤੀ | ਡਾ. ਗੁਪਤਾ ਨੇ ਕਿਹਾ ਕਿ ਐੱਮ. ਐੱਸ. ਸੀ. ਵਿਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਅਮਰਦੀਪ ਗੁਪਤਾ, ਵਿਭਾਗ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਪਹਿਲੇ ਸਥਾਨ 'ਤੇ ਆਏ ਕਸ਼ਿਸ਼ ਦਾ ਸਵਾਗਤ ਕੀਤਾ ਅਤੇ ਇਸ ਪ੍ਰਾਪਤੀ ਲਈ ਉਸਨੂੰ ਵਧਾਈ ਦਿੱਤੀ ਪਿ੍ੰਸੀਪਲ ਨੇ ਕਿਹਾ ਕਿ ਕਾਲਜ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਸਭ ਤੋਂ ਵਧੀਆ ਰਿਹਾ ਹੈ | ਵਿਦਿਆਰਥੀਆਂ ਅਤੇ ਸਟਾਫ਼ ਦੇ ਕਾਰਨ, ਇਸ ਵਾਰ ਸਾਰੀਆਂ ਕਲਾਸਾਂ ਵਿਚ ਨਤੀਜਾ ਵਧੀਆ ਆ ਰਿਹਾ ਹੈ ਅਤੇ ਵਿਦਿਆਰਥੀ ਹਰ ਵਿਸ਼ੇ 'ਚ ਮੈਰਿਟ ਸਥਾਨ ਪ੍ਰਾਪਤ ਕਰਨ ਦੇ ਯੋਗ ਹਨ | ਵਿਭਾਗ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਕਿਹਾ ਕਿ ਬੀਸੀਏ, ਬੀ.ਐੱਸ.ਸੀ. (ਆਈ.ਟੀ.) ਤੇ ਬੀ. ਡੀ. ਐੱਮ. ਐੱਮ. ਲਈ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਉਪਲਬੱਧ ਹਨ | ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀ ਵੀ ਆਸਾਨੀ ਨਾਲ ਸਥਾਨ ਪ੍ਰਾਪਤ ਕਰ ਲੈਂਦੇ ਹਨ | ਇਸ ਵਾਰ ਕਾਲਜ ਦਾ ਪਲੇਸਮੈਂਟ ਰਿਕਾਰਡ ਸ਼ਾਨਦਾਰ ਰਿਹਾ ਹੈ | ਇਸ ਮੌਕੇ ਪ੍ਰੋ: ਵਿਵੇਕ ਅਗਰਵਾਲ, ਪ੍ਰੋ: ਕਪਿਲ ਗੋਇਲ, ਪ੍ਰੋ: ਪੁਨੀਤ ਸ਼ਰਮਾ ਤੇ ਡਾ: ਨੈਨਾ ਹਾਂਡਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |