16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਕੂਲ ਆਫ਼ ਐਮੀਨੈਂਸ ਛੇਹਰਟਾ ਦੇ ਨੀਟ ਪ੍ਰੀਖਿਆ 'ਚ 5 ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 17-06-2025
ਛੇਹਰਟਾ, 16 ਜੂਨ (ਪੱਤਰ ਪ੍ਰੇਰਕ)-ਸਕੂਲ ਆਫ਼ ਐਮੀਨੈਂਸ ਛੇਹਰਟਾ ਅੰਮਿ੍ਤਸਰ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਨੀਟ ਦੀ ਮੁਕਾਬਲਾ ਪ੍ਰੀਖਿਆ 'ਚ ਬਾਜੀ ਮਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰ: ਮਨਮੀਤ ਕੌਰ ਨੇ ਦੱਸਿਆ ਕਿ ਸਕੂਲ ਸਟਾਫ਼ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ ਸਕੂਲ ਆਫ ਐਮੀਨੈਂਸ ਛੇਹਰਟਾ ਦੇ 5 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਸਫਲਤਾ ਪੂਰਕ ਪਾਸ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੈਡੀਕਲ ਸਟਰੀਮ ਦੇ ਨਾਲ ਸੰਬੰਧਿਤ ਨੀਟ ਦੀ ਪ੍ਰੀਖਿਆ ਵਿਚ ਕ੍ਰਮਵਾਰ ਅਮਨਦੀਪ ਕੁਮਾਰ, ਹਰਦਿਆਂਸ਼, ਪੁਨੀਤ, ਮਨਜੋਤ ਕੌਰ ਤੇ ਸਾਨੀਆ ਮੱਟੂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਸਟਾਫ਼ ਦੀ ਮਿਹਨਤ ਅਤੇ ਯੋਗ ਅਗਵਾਈ ਦੇ ਕਾਰਨ ਸਕੂਲ ਦੇ ਵਿਦਿਆਰਥੀ ਬਹੁਤ ਸਾਰੀਆਂ ਮੱਲਾਂ ਮਾਰ ਰਹੇ ਹਨ, ਜਿਸ ਵਿਚ ਵੱਖ-ਵੱਖ ਪ੍ਰਤਿਯੋਗਿਤਾਵਾਂ ਵਿਚ ਚੰਗਾ ਪ੍ਰਦਰਸ਼ਨ ਪਿਛਲੇ ਸਮੇਂ ਵਿਚ ਕੀਤਾ ਹੈ | ਉਕਤ 5 ਸਕੂਲ ਵਿਦਿਆਰਥੀ ਆਪਣੇ ਮਾਤਾ-ਪਿਤਾ ਸਮੇਤ ਸਕੂਲ ਪਹੁੰਚੇ ਸਨ | ਸਕੂਲ ਦੀ ਪਿ੍ੰਸੀਪਲ ਅਤੇ ਸਟਾਫ ਮੈਂਬਰਾਂ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਸਕੂਲ ਦੀ ਪਿ੍ੰਸੀਪਲ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਅੱਗੇ ਦਾਖ਼ਲਾ ਲੈਣ ਲਈ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਸਾਡੇ ਸਕੂਲ ਦਾ ਪੂਰਾ ਸਟਾਫ ਉਨ੍ਹਾਂ ਦੀ ਅਗਵਾਈ ਲਈ ਹਾਜ਼ਰ ਹੈ | ਇਨ੍ਹਾਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਸਕੂਲ ਸਟਾਫ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਹੀ ਅਗਵਾਈ ਦਿੱਤੀ ਹੈ | ਇਸ ਮੌਕੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅੰਮਿ੍ਤਸਰ ਤੋਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਸੁਖਪਾਲ ਸਿੰਘ ਸੰਧੂ ਮੌਜੂਦ ਸਨ | ਇਨ੍ਹਾਂ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪ੍ਰਾਪਤੀ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਹੈ ਅਤੇ ਉਹ ਅੱਗੇ ਤੋਂ ਵੀ ਹੋਰ ਮਿਹਨਤ ਕਰਕੇ ਆਪਣੀ ਸੰਸਥਾ ਤੇ ਮਾਂ ਬਾਪ ਦਾ ਨਾਂ ਰੌਸ਼ਨ ਕਰਦੇ ਰਹਿਣਗੇ | ਇਸ ਮੌਕੇ ਬਲਦੇਵ ਸਿੰਘ ਸਾਬਕਾ ਲੈਕਚਰਾਰ, ਲਾਲ ਸਿੰਘ, ਭਾਵਨਾ ਭੱਲਾ, ਨੇਹਾ, ਵਿਨੇ ਭਾਟੀਆ, ਜਸਵੰਤ ਰਾਏ, ਹਰਮਨਪ੍ਰੀਤ ਸਿੰਘ ਉੱਪਲ ਆਦਿ ਸਟਾਫ ਮੈਂਬਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਨੀਟ ਪ੍ਰੀਖਿਆ ਵਿਚ ਸਫਲ ਰਹਿਣ ਵਾਲੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਸਾਈਬਰ ਠੱਗਾਂ ਦੀ ਚਾਂਦੀ : ਪੁਲਿਸ ਕੋਲ ਆਨਲਾਈਨ ਠੱਗੀ ਤੋਂ ਬਾਅਦ ਡਿਜੀਟਲ ਅਰੈਸਟ ਦੀਆਂ ਸ਼ਿਕਾਇਤਾਂ ਵੀ ਪੁੱਜਣੀਆਂ ਸ਼ੁਰੂ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆ 'ਚ ਰਹੇ ਅਵੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।