ਅੰਮਿ੍ਤਸਰ, 17 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਵਿਖੇ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਹਰਦੀਪ ਸਿੰਘ, ਰਾਸ਼ਟਰੀ ਯੁਵਾ ਮੁਖੀ ਸ਼ਿਵ ਸੈਨਾ ਰੋਹਿਤ ਤਾਂਗੜੀ ਆਦਿ ਵੀ ਮੌਜੂਦ ਸਨ | ਮੁਕੇਸ਼ ਅਗਨੀਹੋਤਰੀ ਨੇ ਸ੍ਰੀ ਲਕਸ਼ਮੀ ਨਾਰਾਇਣ ਭਗਵਾਨ ਦਾ ਆਸ਼ੀਰਵਾਦ ਲਿਆ ਅਤੇ ਮੰਦਰ ਦੇ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਪ੍ਰਸ਼ਾਦ ਭੇਟ ਕੀਤਾ | ਮੰਦਰ ਕਮੇਟੀ ਵਲੋਂ ਡਾ. ਰਾਕੇਸ਼ ਸ਼ਰਮਾ ਤੇ ਹੋਰਨਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ |
ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ
ਅਜੀਤ ਡੈਸਕ
18-06-2025