ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਵਨਿਯੁਕਤ ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਮੰਡੀ ਭਵਨ, ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਜ਼ਿਲ੍ਹਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਨੇ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ ਥਿੰਦ ਨੇ ਕਿਹਾ ਕਿ ਉਹ ਸਮੂਹ ਮੁਲਾਜ਼ਮਾਂ ਦੇ ਸਹਿਯੋਗ ਨਾਲ ਇਕ ਟੀਮ ਦੀ ਤਰ੍ਹਾਂ ਮੋਢੇ ਨਾਲ ਮੋਢਾ ਜੋੜ ਕੇ ਮੰਡੀਕਰਨ ਅਤੇ ਮੰਡੀਕਰਨ ਦੇ ਕੰਮਾਂ ਦੀ ਭਲਾਈ ਲਈ ਕੰਮ ਕਰਾਂਗੇ | ਇਸ ਮੌਕੇ ਪਹਿਲਵਾਨ ਰਣਜੀਤ ਸਿੰਘ, ਹਰਸਿਮਰਨਜੀਤ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਮਹਿਤਾ, ਸੰਦੀਪ ਸਿੰਘ ਰਿਆੜ, ਹਰਦੀਪ ਸਿੰਘ ਮਜੀਠਾ, ਨੀਰਜ ਸ਼ਰਮਾ ਅਟਾਰੀ, ਹਰਰਜਿੰਦਰ ਸਿੰਘ ਮਜੀਠਾ, ਨਿਤੀਸ ਅਗਨੀ ਹੋਤਰੀ, ਸ਼ਿਵ ਵਰਿੰਦਰਪਾਲ ਸਿੰਘ ਸਿੰਧਰਾ, ਕੁਲਦੀਪ ਸਿੰਘ ਕਾਹਲੋ, ਭਗਵੰਤਜੀਤ ਸਿੰਘ ਸੋਨੀ, ਅਜਮੇਰ ਸਿੰਘ ਗਹਿਰੀ, ਦਿਲਪ੍ਰੀਤ ਜੰਡਿਆਲਾ ਤੇ ਰਾਜ ਕੁਮਾਰ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ |