25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਾਇਓਰੈਮੀਡੇਸ਼ਨ ਟੈਂਡਰ ਨੂੰ ਲੈ ਕੇ ਪ੍ਰੀ ਬਿੱਡ ਮੀਟਿੰਗ ਹੋਈ

ਅਜੀਤ ਡੈਸਕ 18-06-2025
ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਅੰਮਿ੍ਤਸਰ ਸ਼ਹਿਰ ਨੂੰ ਕੂੜਾ ਮੁਕਤ ਸ਼ਹਿਰ ਬਣਾਉਣ ਲਈ ਕੂੜੇ ਦੀ ਬਾਇਓਰੈਮੀਡੇਸ਼ਨ ਕਰਵਾਉਣ ਲਈ ਟੈਂਡਰ ਲਗਾਇਆ ਗਿਆ ਹੈ | ਇਸ ਟੈਂਡਰ ਦੇ ਖੁੱਲ੍ਹਣ ਤੋਂ ਪਹਿਲਾਂ ਇਸ ਦੀ ਪ੍ਰੀ ਬਿੱਡ ਬੈਠਕ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਜਿਸ ਵਿਚ ਟੈਂਡਰ ਲਈ ਚਾਹਵਾਨ 9 ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਨੇ ਦੱਸਿਆ ਨਗਰ ਨਿਗਮ ਵਲੋਂ ਇਕ ਸਾਲ ਵਿਚ ਭਗਤਾਂ ਵਾਲਾ ਕੂੜਾ ਡੰਪ ਤੋਂ ਕੂੜੇ ਨੂੰ ਬਾਇਓਰੈਮੀਡੇਸ਼ਨ ਰਾਹੀਂ ਖਤਮ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰ ਮਹੀਨੇ ਇਕ ਲੱਖ ਟਨ ਕੂੜੇ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਹੈ, ਜਿਸ ਨਾਲ ਡੰਪ 'ਤੇ ਬਣੇ ਕੂੜੇ ਦੇ ਵੱਡੇ-ਵੱਡੇ ਪਹਾੜ ਖਤਮ ਹੋ ਜਾਣਗੇ | ਉਨ੍ਹਾਂ ਦੱਸਿਆ ਕਿ ਬਾਇਓਰੈਮੀਡੇਸ਼ਨ ਦਾ 46 ਕਰੋੜ ਦਾ ਟੈਂਡਰ ਲਗਾਇਆ ਗਿਆ ਹੈ | ਜੋ 4 ਜੁਲਾਈ ਨੂੰ ਖੁੱਲ੍ਹ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੂੜੇ ਦੀ ਚੁਕਾਈ ਨੂੰ ਲੈ ਕੇ ਸ਼ਹਿਰ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ ਅਤੇ ਇਸ ਸੰਬੰਧੀ ਵੀ ਦੋ ਵੱਖ-ਵੱਖ ਟੈਂਡਰ ਲਗਾਇਆ ਗਿਆ ਹੈ | ਜੋ ਇਸ ਮਹੀਨੇ ਦੇ ਆਖਰੀ ਹਫ਼ਤੇ ਖੁੱਲ੍ਹ ਰਹੇ ਹਨ | ਉਨ੍ਹਾਂ ਦੱਸਿਆ ਨੂੰ ਅੰਮਿ੍ਤਸਰ ਇਤਿਹਾਸਕ ਅਤੇ ਧਾਰਮਿਕ ਨਗਰੀ ਹੈ ਇਸ ਲਈ ਇਸ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਕੂੜਾ ਮੁਕਤ ਸ਼ਹਿਰ ਬਣਾਇਆ ਜਾਵੇਗਾ | ਇਹ ਪ੍ਰਕਿਰਿਆ ਇਕ ਮਹੀਨੇ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਲਈ ਵੱਡੇ ਪੱਧਰ 'ਤੇ ਯਤਨ ਜਾਰੀ ਹਨ |
ਪਿਛਲੀ ਖ਼ਬਰ ਸਿਹਤ ਵਿਭਾਗ ਗਰਭਵਤੀ ਮਹਿਲਾਵਾਂ ਤੇ ਨਵ-ਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਤਤਪਰ- ਡਾ. ਰਟੌਲ ਅਗਲੀ ਖ਼ਬਰ ਖ਼ਾਲਸਾ ਕਾਲਜ ਤੇ ਹਰਿਆਣਾ ਗਿਆਨ ਨਿਗਮ ਲਿਮ: ਦਰਮਿਆਨ ਸਮਝੌਤਾ ਪੱਤਰ 'ਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।