25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਅਬੂ (ਰਾਜਸਥਾਨ) ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 18-06-2025
ਅੰਮਿ੍ਤਸਰ, 17 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਆਬੂ (ਰਾਜਸਥਾਨ) ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਨ੍ਹਾਂ ਸਮਾਗਮਾਂ ਵਿਚ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਜਿੱਥੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਉੱਥੇ ਗੁਜਰਾਤ ਅਤੇ ਰਾਜਸਥਾਨ ਦੀਆਂ ਸੰਗਤਾਂ ਨੇ ਵੀ ਹਾਜ਼ਰੀ ਭਰੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੰਦੀਪ ਸਿੰਘ ਤੇ ਭਾਈ ਅਮਨਦੀਪ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਸਰਵਨ ਕਰਾਈਆਂ | ਇਸ ਮੌਕੇ ਸੰਬੋਧਨ ਕਰਦਿਆਂ ਭਾਈ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਦੇਸ਼ ਭਰ ਦੇ ਵੱਖ-ਵੱਖ ਥਾਵਾਂ ਤੋਂ ਜਿੱਥੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉੱਥੇ ਹੀ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਗੁਜਰਾਤ ਅਤੇ ਰਾਜਸਥਾਨ ਵਿਖੇ ਹੋਰ ਸਮਾਗਮਾਂ ਦੀਆਂ ਤਰੀਕਾਂ ਜਲਦ ਮਿੱਥ ਲਈਆਂ ਜਾਣਗੀਆਂ | ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਦੇ ਨਾਲ-ਨਾਲ ਨਵੰਬਰ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ | ਸਮਾਗਮ ਦੌਰਾਨ ਸਿੱਖ ਮਿਸ਼ਨ ਕਰਨਾਟਕਾ, ਗੋਆ ਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਰਾਮ ਸਿੰਘ ਰਾਠੌਰ, ਨੱਥਾ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਲਖਬੀਰ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ ਅਤੇ ਬੀਬੀ ਇਸ਼ਮੀਤ ਸਿੰਘ ਨੈਂਸੀ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ | ਇਸੇ ਦੌਰਾਨ ਪ੍ਰਬੰਧਕਾਂ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਿਰਮਲ ਸਿੰਘ ਸਮਰਾਟ ਨਗਰ, ਬਾਪੂ ਮੋਹਨ ਸਿੰਘ ਅਹਿਮਦਾਬਾਦ, ਮਹਿੰਦਰ ਸਿੰਘ ਗਾਂਧੀ, ਸਾਹਿਬ ਸਿੰਘ, ਅਮਨਦੀਪ ਸਿੰਘ ਸ਼ਾਮੀਂ, ਅਵਤਾਰ ਸਿੰਘ, ਬੀਬੀ ਅੰਮਿ੍ਤ ਕੌਰ, ਮਨਜੀਤ ਸਿੰਘ ਸਾਬਰਮਤੀ, ਦਵਿੰਦਰ ਸਿੰਘ, ਬਾਪੂ ਉਜਾਗਰ ਸਿੰਘ ਰਾਜਕੋਟ, ਹਰਪਾਲ ਸਿੰਘ ਜਾਮਨਗਰ, ਅਜੀਤ ਸਿੰਘ, ਹਰੀ ਸਿੰਘ, ਗੁਰਪ੍ਰੀਤ ਸਿੰਘ, ਨਾਨਕ ਸਿੰਘ, ਪ੍ਰਦੀਪ ਸਿੰਘ, ਚਰਨਕੰਵਲ ਸਿੰਘ, ਡਾ. ਅਜੀਤ ਸਿੰਘ ਆਬੂ ਰੋਡ, ਬੀਬੀ ਰਾਜਿੰਦਰ ਕੌਰ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਤੇ ਬਿਕਰਮਜੀਤ ਸਿੰਘ ਇੰਚਾਰਜ ਸਮੇਤ ਹੋਰ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਫੋਕਲ ਪੁਆਇੰਟ ਵਿਖੇ ਸੀਵਰੇਜ ਹੌਦੀਆਂ ਨੂੰ ਢੱਕਣ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹੈ ਧੀਮੀ ਰਫ਼ਤਾਰ ਅਗਲੀ ਖ਼ਬਰ ਸ੍ਰੀ ਲਕਸ਼ਮੀ ਨਾਰਾਇਣ ਆਯੁਰਵੈਦਿਕ ਕਾਲਜ ਤੇ ਹਸਪਤਾਲ 'ਤੇ ਲਗਾਏ ਦੋਸ਼ਾਂ ਨੂੰ ਪ੍ਰਬੰਧਕਾਂ ਨੇ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।