ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਪਾਣੀ ਸੀਵਰੇਜ਼ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਕੇਂਦਰੀ ਸਰਕਾਰ ਅਤੇ ਪੰਜਾਬ ਦੇ ਸਹਿਯੋਗ ਨਾਲ ਵੱਖ ਵੱਖ ਪ੍ਰੋਜੈਕਟਾਂ ਤਹਿਤ ਪਾਣੀ ਸੀਵਰ ਦੇ ਕੁਨੈਕਸ਼ਨ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਗਏ ਹਨ, ਪਰ ਇੰਨੇ ਕੁਨੈਕਸ਼ਨ ਰਿਕਾਰਡ ਵਿਚ ਨਹੀਂ ਹਨ | ਇਸ ਲਈ ਰਹਿੰਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਲਈ ਅਤੇ ਵੰਨ ਟਾਈਮ ਸੈਟਲਮੈਂਟ ਤਹਿਤ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਹਲਕਾ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਡਿਊਟੀਆਂ ਅਤੇ ਤਰੀਖਾਂ ਨਿਰਧਾਰਤ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ 20 ਜੂਨ ਨੂੰ ਹਲਕਾ ਪੱਛਮੀ 'ਚ ਜਲ ਸਪਲਾਈ ਦਾ ਬਕਾਇਆ ਵਸੂਲ ਲਈ ਨਰਿੰਦਰ ਕੁਮਾਰ ਤੇ ਧਰਮਿੰਦਰ ਦੀ ਡਿਊਟੀ ਲਗਾਈ ਗਈ ਹੈ | ਇਸ ਦੇ ਨਾਲ ਹੀ ਜਲ ਸਪਲਾਈ ਅਤੇ ਸੀਵਰ ਦੇ ਨਵੇਂ ਕੁਨੈਕਸ਼ਨਾਂ ਲਈ ਬਣਾਈ ਟੀਮ ਵਿਚ ਜਗਦੀਪ ਸਿੰਘ, ਰਾਜ ਕੁਮਾਰ, ਹਰਜਿੰਦਰ ਸਿੰਘ ਅਤੇ ਬੁੱਧ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ | ਇਸ ਤਰ੍ਹਾਂ ਦੱਖਣੀ ਹਲਕੇ 'ਚ 23 ਜੂਨ ਨੂੰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਬਕਾਇਆ ਵਸੂਲੀ ਲਈ ਗੁਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ ਦੀ 24 ਜੂਨ ਨੂੰ ਹਲਕਾ ਉਤਰੀ 'ਚ ਲਗਾਏ ਜਾ ਰਹੇ ਕੈਂਪ ਲਈ ਕੰਵਲਜੀਤ ਸਿੰਘ ਤੇ ਭੁਪਿੰਦਰ ਸਿੰਘ, ਪੂਰਬੀ ਹਲਕੇ 'ਚ 25 ਜੂਨ ਨੂੰ ਲਗਾਏ ਜਾ ਰਹੇ ਕੈਂਪ ਲਈ ਸੰਜੀਵ ਕੁਮਾਰ ਅਤੇ ਲਖਵਿੰਦਰ ਸਿੰਘ, 26 ਜੂਨ ਨੂੰ ਪੱਛਮੀ ਹਲਕੇ ਨਰਿੰਦਰ ਕੁਮਾਰ ਅਤੇ ਧਰਮਿੰਦਰ, ਹਲਕਾ ਦੱਖਣੀ 'ਚ 27 ਜੂਨ ਨੂੰ ਲਗਾਏ ਜਾਣ ਵਾਲੇ ਕੈਂਪ 'ਚ ਗੁਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ, ਹਲਕਾ ਉਤਰੀ 'ਚ 30 ਜੂਨ ਨੂੰ ਲਗਾਏ ਜਾਣ ਵਾਲੇ ਕੈਂਪ 'ਚ ਕੰਵਲਜੀਤ ਸਿੰਘ ਅਤੇ ਭੁਪਿੰਦਰ ਸਿੰਘ ਦੀ ਡਿਊਟੀ ਲਗਾਈ ਹੈ |