30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਐੱਲ. ਐਂਡ. ਟੀ. ਕੰਪਨੀ ਨੂੰ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰਮੰਤ ਕਰਨ ਸੰਬੰਧੀ ਕਮਿਸ਼ਨਰ ਨੇ ਕੀਤੀਆਂ ਹਦਾਇਤਾਂ

ਅਜੀਤ ਡੈਸਕ 19-06-2025
ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਨਿਗਮ ਅਧਿਕਾਰੀਆਂ ਤੋਂ ਇਲਾਵਾ ਟ੍ਰੈਫਿਕ ਪੁਲਿਸ, ਪੀ. ਡਬਲਿਊ. ਡੀ. ਅਤੇ ਨਹਿਰੀ ਪਾਣੀ ਯੋਜਨਾ ਅਧੀਨ ਸ਼ਹਿਰ 'ਚ ਪਾਈਪ ਲਾਈਨ ਵਿਛਾ ਰਹੀ ਕੰਪਨੀ ਐੱਲ. ਐਂਡ. ਟੀ. ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਕਮਿਸ਼ਨਰ ਵਲੋਂ ਏ. ਡੀ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ ਨੂੰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਿਗਮ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਕਿਹਾ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਵਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ | ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਮ ਦੀ ਹਦੂਦ ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਸੜਕਾਂ ਦੇ ਕੰਮ ਕਰਨ ਲਈ ਕਿਹਾ ਗਿਆ | ਸ਼ਹਿਰ 'ਚ ਨਹਿਰੀ ਪਾਣੀ ਯੋਜਨਾ ਅਧੀਨ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਵਾਲੀ ਕੰਪਨੀ ਐੱਲ. ਐਂਡ. ਟੀ. ਦੇ ਪ੍ਰਾਜੈਕਟ ਡਾਇਰੈਕਟਰ ਰਾਹੂਲ ਪਟੇਲ ਨੂੰ ਪੁਟੀਆਂ ਸੜਕਾਂ ਦੀ ਬਰਸਾਤਾਂ ਤੋਂ ਪਹਿਲਾਂ ਮੁਰੰਮਤ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ | ਇਸ ਮੌਕੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਨਿਗਰਾਨ ਇੰਜੀਨੀਅਰ ਸੰਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਭਲਿੰਦਰ ਸਿੰਘ, ਸੁਨੀਲ ਮਹਾਜਨ, ਸਵਰਾਜਇੰਦਰਪਾਲ ਸਿੰਘ, ਗੁਰਜਿੰਦਰ ਸਿੰਘ, ਮਨਜੀਤ ਸਿੰਘ, ਸਿਹਤ ਅਫਸਰ ਡਾ: ਯੋਗੇਸ਼ ਅਰੋੜਾ, ਭੂਮੀ ਵਿਭਾਗ ਦੇ ਸੁਪਰਡੈਂਟ ਰਾਜਕੁਮਾਰ, ਟ੍ਰੈਫਿਕ ਪੁਲਿਸ ਅਤੇ ਪੀ. ਡਬਲਿਊ. ਡੀ. ਦੇ ਅਧਿਕਾਰੀ ਵੀ ਸ਼ਾਮਿਲ ਸਨ | ਬੈਠਕ ਬਾਰੇ ਕਮਿਸ਼ਨਰ ਔਲਖ ਨੇ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਾਂਭ ਸੰਭਾਲ ਲਈ ਜੋ ਨਿਗਮ ਦੇ ਅਧਿਕਾਰੀਆਂ ਨੂੰ ਬਤੌਰ ਨੋਡਲ ਅਫ਼ਸਰ ਲਗਾਇਆ ਗਿਆ ਸੀ, ਇਸ ਦੇ ਯੋਗ ਨਤੀਜੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਹੈ ਕਿ ਸ਼ਹਿਰ ਦੀਆਂ ਜੋ ਸੜਕਾਂ ਨਗਰ ਨਿਗਮ ਅਧੀਨ ਆਉਂਦੀਆਂ ਹਨ ਉਨ੍ਹਾਂ ਦਾ ਤਾਂ ਉਹ ਵਿਕਾਸ ਕਰ ਰਹੇ ਹਨ ਪਰ ਜੋ ਸੜਕਾਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਹਨ, ਇਨ੍ਹਾਂ ਦੇ ਵਿਕਾਸ ਦੇ ਕੰਮ ਉਨ੍ਹਾਂ ਵਿਭਾਗਾਂ ਵਲੋਂ ਹੀ ਕੀਤੇ ਜਾਣੇ ਹਨ, ਜਿਸ ਕਰਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਅਧੀਨ ਆਉਂਦੀਆਂ ਸੜਕਾਂ 'ਤੇ ਕੰਮ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਨਹਿਰੀ ਪਾਣੀ ਯੋਜਨਾ ਅਧੀਨ ਜੋ ਸੜਕਾਂ ਐੱਲ. ਐਂਡ. ਟੀ. ਕੰਪਨੀ ਵਲੋਂ ਪਾਈਪਾਂ ਵਿਛਾਉਣ ਸਮੇਂ ਪੁਟੀਆਂ ਗਈਆਂ ਸਨ, ਉਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਗਈ ਹੈ, ਇਸ ਲਈ ਬਰਸਾਤ ਤੋਂ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ |
ਪਿਛਲੀ ਖ਼ਬਰ ਸਾਥੀ ਕੋਲੋਂ ਚਿੱਟੇ ਦਾ ਟੀਕਾ ਲਗਵਾ ਰਹੀ ਔਰਤ ਦੀ ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਲੜਾਈ ਝਗੜੇ 'ਚ ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।