29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੈਨਸ਼ਨਰ ਜਥੇਬੰਦੀਆਂ ਵਲੋਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਤੇ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 19-06-2025
ਅੰਮਿ੍ਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਬੈਂਕਾਂ 'ਚ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਧੀਕ ਡਾਇਰੈਕਟਰ ਖਜ਼ਾਨਾ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੰਮਿ੍ਤਸਰ ਵਿਖੇ ਅੱਜ ਮਨਜਿੰਦਰ ਸਿੰਘ ਸੰਧੂ ਕਾਰਜਕਾਰੀ ਜ਼ਿਲ੍ਹਾ ਖਜ਼ਾਨਾ ਅਫਸਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਬੈਂਕਾਂ ਦੇ ਅਧਿਕਾਰੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਇਕ ਮੀਟਿੰਗ ਕਰਵਾਈ ਗਈ, ਜਿਸ 'ਚ ਬੈਂਕਾਂ ਵਲੋਂ ਸਟੇਟ ਬੈਂਕ ਆਫ ਇੰਡੀਆ, ਪੰਜਾਬ ਐਂਡ ਸਿੰਧ ਬੈਂਕ, ਸੈਂਟਰਲ ਬੈਂਕ ਆਫ ਇੰਡੀਆ, ਬੈਂਕ ਆਫ ਇੰਡੀਆ, ਯੂਕੋ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਇੰਡੀਅਨ ਓਵਰਸੀਜ਼ ਬੈਂਕ ਦੇ ਅਧਿਕਾਰੀ ਜਦਕਿ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ (ਰਜਿ) ਦੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਅਤੇ ਚਰਨ ਸਿੰਘ ਸੰਧੂ ਜਨਰਲ ਸਕੱਤਰ, ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਮਦਨ ਲਾਲ ਮੰਨਣ ਜਨਰਲ ਸਕੱਤਰ ਅਤੇ ਕਰਤਾਰ ਸਿੰਘ ਦਫ਼ਤਰ ਸਕੱਤਰ, ਪੰਜਾਬ ਰਾਜ ਪੈਨਸ਼ਨਰ ਮਹਾਂਸੰਘ ਵਲੋਂ ਜੁਗਿੰਦਰ ਸਿੰਘ ਜਨਰਲ ਸਕੱਤਰ ਅਤੇ ਰੇਸ਼ਮ ਸਿੰਘ ਵਿੱਤ ਸਕੱਤਰ ਪੈਨਸ਼ਨਰ ਜਥੇਬੰਦੀਆਂ ਵਲੋਂ ਸ਼ਾਮਿਲ ਹੋਏ | ਇਹ ਮੀਟਿੰਗ 'ਚ ਵੱਖ-ਵੱਖ ਬੈਂਕਾਂ ਨਾਲ ਸੰਬੰਧਿਤ ਕੇਸਾਂ ਬਾਰੇ ਗੱਲਬਾਤ ਹੋਈ ਅਤੇ ਬੈਂਕ ਅਧਿਕਾਰੀਆਂ ਵਲੋਂ ਜਿਹੜੇ ਕੇਸ ਉਨ੍ਹਾਂ ਨੂੰ ਮੀਟਿੰਗ ਦੌਰਾਨ ਪੈਨਸ਼ਨਰ ਜਥੇਬੰਦੀਆਂ ਵਲੋਂ ਦਿੱਤੇ ਗਏ ਸਨ, ਉਨ੍ਹਾਂ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਤੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਭਵਿੱਖ 'ਚ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਅਤੇ ਰਹਿੰਦੀਆਂ ਅਦਾਇਗੀਆਂ ਨੂੰ ਸਮੇਂ ਸਿਰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਵੇਗੀ | ਇਸ ਮੀਟਿੰਗ ਉਪਰੰਤ ਜ਼ਿਲ੍ਹਾ ਖਜ਼ਾਨਾ ਅਫ਼ਸਰ ਵਲੋਂ ਬੈਂਕ ਅਧਿਕਾਰੀਆਂ ਅਤੇ ਪੈਨਸ਼ਨਰ ਆਗੂਆਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਮੱਧਮ ਪੈ ਰਹੀ ਹੈ ਮੈਟਰੋ ਬੱਸਾਂ ਦੇ ਚੱਲਣ ਦੀ ਸੰਭਾਵਨਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।