28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੁਲਿਸ ਵਲੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਤਸਕਰ ਕਾਬੂ

ਅਜੀਤ ਡੈਸਕ 19-06-2025
ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਦੇ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ 520 ਗ੍ਰਾਮ ਹੈਰੋਇਨ ਸਮੇਤ 2 ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦਾ ਪੁਲਿਸ ਵਲੋਂ ਹੋਰ ਪੁਛਗਿੱਛ ਕਰਨ ਲਈ ਰਿਮਾਂਡ ਵੀ ਲਿਆ ਜਾ ਰਿਹਾ ਹੈ |
ਇਹ ਪ੍ਰਗਟਾਵਾ ਇੱਥੇ ਐੱਸ. ਐੱਚ. ਓ. ਰਣਜੀਤ ਸਿੰਘ ਧਾਲੀਵਾਲ ਨੇ ਕਰਦਿਆਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਹਰਮੀਤ ਸਿੰਘ ਉਰਫ ਵਾਸੀ ਨੇੜੇ ਕਿਲੇ ਵਾਲਾ ਦਰਬਾਰ ਤੇ ਅੰਗਰੇਜ ਸਿੰਘ ਉਰਫ ਗੇਜਾ ਵਾਸੀ ਨੇੜੇ ਪੈਟਰੋਲ ਪੰਪ ਅੱਡਾ ਦੋਵੇਂ ਪਿੰਡ ਫਤਾਹਪੁਰ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਥਾਣਾ ਮਜੀਠਾ ਰੋਡ ਦੀ ਪੁਲਿਸ ਪਾਰਟੀ ਜਿਸ 'ਚ ਏ. ਐੱਸ. ਆਈ. ਜਤਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵਲੋਂ ਨੈੜੇ ਮੈਂਟਲ ਹਸਪਤਾਲ ਅਬਾਦੀ ਕਰਮਪੁਰਾ ਦੇ ਖੇਤਰ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਗਿ੍ਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਅਗਲੇ ਪਿਛਲੇ ਲਿੰਕ ਖੰਗਾਲੇ ਜਾਣਗੇ |
ਪਿਛਲੀ ਖ਼ਬਰ ਨੌਜਵਾਨ ਤੋਂ ਅਣਪਛਾਤਿਆਂ ਨੇ ਮੋਟਰਾਸਾਈਕਲ ਤੇ ਮੋਬਾਈਲ ਖੋਹਿਆ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।