27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੀਨੀਅਰ ਡਿਪਟੀ ਮੇਅਰ ਪਿ੍ਅੰਕਾ ਸ਼ਰਮਾ ਨੇ ਰਤਨ ਸਿੰਘ ਚੌਕ ਦੇ ਦੁਕਾਨਦਾਰਾਂ ਦੀਆਂ ਸਮੱਸਿਆ ਸੁਣੀਆਂ

ਅਜੀਤ ਡੈਸਕ 19-06-2025
ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)-ਰਤਨ ਸਿੰਘ ਚੌਕ ਦੇ ਦੁਕਾਨਦਾਰਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਉਣ ਲਈ ਨਗਰ ਨਿਗਮ ਦੀ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਉਸ ਨਾਲ ਸਾਂਝੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਭਲਾਈ ਐਸੋਸੀਏਸ਼ਨ ਫਤਿਹਗੜ੍ਹ ਚੂੜੀਆਂ ਰੋਡ ਚੌਕ ਰਤਨ ਸਿੰਘ ਦੇ ਪ੍ਰਧਾਨ ਅਸ਼ਵਨੀ ਪਿ੍ੰਜਾ ਨੇ ਕਿਹਾ ਕਿ ਟੁੱਟੀ ਹੋਈ ਸੜਕ ਸਥਾਨਕ ਦੁਕਾਨਦਾਰਾਂ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ, ਇਹ ਸੜਕ ਸ਼ਹਿਰ 'ਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਾਂ ਪਾਉਣ ਲਈ ਪੁੱਟੀ ਗਈ ਸੀ | ਪਾਈਪਾਂ ਵਿਛਾਉਣ ਤੋਂ ਬਾਅਦ ਸੜਕ ਨਹੀਂ ਬਣੀ | ਜਿਸ ਕਾਰਨ ਰਾਹਗੀਰ ਹਰ ਰੋਜ਼ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਦੁਕਾਨਾਂ ਦੇ ਸਾਹਮਣੇ ਟੁੱਟੀ ਸੜਕ ਕਾਰਨ ਗਾਹਕ ਖਰੀਦਦਾਰੀ ਲਈ ਵੀ ਨਹੀਂ ਆ ਰਹੇ | ਉਨ੍ਹਾਂ ਦੱਸਿਆ ਕਿ ਇਲਾਕੇ 'ਚ ਸੀਵਰੇਜ ਬੰਦ ਹੋਣ ਕਾਰਨ ਦੁਕਾਨਾਂ ਦੇ ਸਾਹਮਣੇ ਦੂਸ਼ਿਤ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਬਦਬੂ ਕਾਰਨ ਬਿਮਾਰੀ ਫ਼ੈਲਣ ਦਾ ਖ਼ਤਰਾ ਹੈ | ਪ੍ਰਧਾਨ ਨੇ ਕਿਹਾ ਕਿ ਸੜਕ 'ਤੇ ਕੋਈ ਸਟਰੀਟ ਲਾਈਟ ਨਹੀਂ ਹੈ | ਜਿਸ ਕਾਰਨ ਸ਼ਾਮ ਹੁੰਦੇ ਹੀ ਬਾਜ਼ਾਰ 'ਚ ਹਨੇਰਾ ਫੈਲ ਜਾਂਦਾ ਹੈ | ਰਾਤ ਨੂੰ ਦੁਕਾਨਾਂ 'ਚ ਚੋਰੀ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ | ਸਮੱਸਿਆਵਾਂ ਸੁਣਨ ਤੋਂ ਉਪਰੰਤ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਕਿਹਾ ਕਿ ਦੁਕਾਨਦਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਹ ਚੌਕ ਮਹੱਤਵਪੂਰਨ ਹੈ ਕਿਉਂਕਿ ਇਹ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਜੋੜਦਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸਥਾਨਕ ਦੁਕਾਨਦਾਰਾਂ ਵਲੋਂ ਜੋ ਵੀ ਸਮੱਸਿਆਵਾਂ ਉਠਾਈਆਂ ਗਈਆਂ ਹਨ, ਉਨ੍ਹਾਂ ਦਾ ਹੱਲ ਸੰਬੰਧਿਤ ਵਿਭਾਗਾਂ ਨਾਲ ਸੰਪਰਕ ਕਰਕੇ ਕੀਤਾ ਜਾਵੇਗਾ | ਇਸ ਮੌਕੇ ਜਗਵਿੰਦਰ ਸਿੰਘ, ਆਰ. ਐੱਲ. ਸ਼ਰਮਾ, ਜਤਿੰਦਰ ਸਿੰਘ, ਸੁਸ਼ੀਲ ਸੇਠ ਤੇ ਗੁਰਮਿੰਦਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜਾਨ ਦਾ ਖੌਅ ਬਣੇ ਸੜਕਾਂ ਵਿਚਾਲੇ ਉੱਚੇ-ਨੀਵੇਂ ਸੀਵਰੇਜ ਦੇ ਢੱਕਣ ਅਗਲੀ ਖ਼ਬਰ ਜ਼ਿਲ੍ਹਾ ਸਵਰਨਕਾਰ ਸੰਘ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।