ਚੇਤਨਪੁਰਾ, 19 ਜੂਨ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤਹਿਤ ਪੈਂਦੇ ਥਾਣਾ ਕੰਬੋਅ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਥਾਣਾ ਕੰਬੋਅ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੰਬੋਅ ਦੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਦੌਰਾਨੇ ਗਸ਼ਤ ਅੱਡਾ ਬੱਲ ਕਲਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਬੀਰਬਲ ਪੁਰਾ ਵਿਖੇ ਇਕ ਵਿਅਕਤੀ ਨਸ਼ੀਲੇ ਪਦਾਰਥਾਂ ਤੋਂ ਨਾਜਾਇਜ਼ ਸ਼ਰਾਬ ਤਿਆਰ ਕਰਕੇ ਕੱਢਣ ਤੇ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਪਾਰਟੀ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਤਰਲੋਕ ਸਿੰਘ ਵਾਸੀ ਬੀਰਬਲ ਪੁਰਾ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਸੰਬੰਧੀ ਪੁਲਿਸ ਵਲੋਂ ਉਕਤ ਵਿਅਕਤੀ ਦੇ ਖ਼ਿਲਾਫ਼ ਥਾਣਾ ਕੰਬੋ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |