10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੈਂਡ ਪੂਲਿੰਗ ਤੇ ਉਦਯੋਗਿਕ ਖੇਤਰ ਲਈ ਜ਼ਮੀਨ ਨਾ ਦੇਣ ਦਾ ਐਲਾਨ

ਅਜੀਤ ਡੈਸਕ 20-06-2025

ਅੰਮਿ੍ਤਸਰ/ਚੱਬਾ 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ, ਜੱਸਾ ਅਣਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ 'ਚੋਂ ਉਜਾੜਨ ਦੀ ਨੀਤੀ ਨਾਲ ਲਿਆਂਦੀ ਲੈਂਡ ਪੂਲਿੰਗ ਸਕੀਮ ਤੇ ਉਦਯੋਗ ਲਗਾਉਣ ਲਈ ਜ਼ਮੀਨ ਲੈਣ ਲਈ ਭੂਮੀ ਗ੍ਰਹਿਣ ਐਕਟ 2013 ਨੂੰ ਛਿੱਕੇ ਟੰਗ ਕੇ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਇਸ ਇਲਾਕੇ ਦੇ ਦਰਜਨਾਂ ਪਿੰਡਾਂ ਤੇ ਪੰਜਾਬ ਭਰ ਦੇ ਲੋਕ ਨਾ ਮਨਜ਼ੂਰ ਕਰਦੇ ਹਨ ਅਤੇ ਇਕ ਇੰਚ ਵੀ ਜ਼ਮੀਨ ਸਰਕਾਰ ਨੂੰ ਕਿਸੇ ਕੀਮਤ 'ਤੇ ਨਹੀਂ ਦੇਣਗੇ | ਪਿੰਡ ਚਾਟੀਵਿੰਡ ਦੇ ਗੁਰਦੁਆਰਾ ਬਾਬਾ ਰੇਖੜਾ ਸਾਹਿਬ ਵਿਖੇ ਜਥੇਬੰਦੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਛੱਡ ਕੇ ਵੱਡੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ, ਜਿਨ੍ਹਾਂ ਨੂੰ ੂ ਸਤਨਾਮ ਸਿੰਘ ਪੰਨੂ, ਜਰਮਨਜੀਤ ਸਿੰਘ ਬੰਡਾਲਾ, ਗੁਰਬਚਨ ਸਿੰਘ ਚੱਬਾ ਨੇ ਸਿਰੋਪਾਓ ਦੇ ਕੇ ਜਥੇਬੰਦੀ 'ਚ ਸ਼ਾਮਲ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਉਜਾੜ ਕੇ ਜੋ ਉਦਯੋਗਕ ਵਿਕਾਸ ਤੇ ਅਰਬਨ ਅਸਟੇਟ ਦੀ ਉਸਾਰੀ ਕਰਨਾ ਚਾਹੁੰਦੀ ਹੈ | ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਹੋਂਦ ਹਸਤੀ ਨੂੰ ਬਚਾਉਣ ਲਈ ਜਥੇਬੰਦਕ ਤਾਕਤ ਦੇ ਰੂਪ 'ਚ ਪਰਿਵਾਰਾਂ ਸਮੇਤ ਜਥੇਬੰਦ ਹੋ ਕੇ ਸੰਘਰਸ਼ ਦੇ ਪਿੜ 'ਚ ਕੁੱਦਣ | ਇਸ ਮੌਕੇ ਸੁਖਮੀਤ ਸਿੰਘ ਗਿੱਲ, ਹਰਜੀਤ ਸਿੰਘ ਮਹਿਮਾਂ, ਸਵਿੰਦਰ ਸਿੰਘ ਪੱਪੂ ਵਰਪਾਲ, ਮਿਲਖਾ ਸਿੰਘ, ਰਾਜਪਾਲ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਸਵਿੰਦਰ ਸਿੰਘ, ਦਲਬੀਰ ਸਿੰਘ, ਹਰਜਿੰਦਰ ਸਿੰਘ ਸੁਲਤਾਨਵਿੰਡ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਸਰਵਿੰਦਰ ਸਿੰਘ, ਕੁਲਬੀਰ ਸਿੰਘ ਪੰਡੋਰੀ, ਹਰਮਿੰਦਰ ਸਿੰਘ, ਦਲਜੀਤ ਸਿੰਘ ਮੈਂਬਰ, ਪ੍ਰਗਟ ਸਿੰਘ, ਦਿਲਬਾਗ ਸਿੰਘ ਮਿੰਨੀ ਟਰਾਂਸਪੋਰਟ ਪ੍ਰਧਾਨ, ਕਾਰਜ ਸਿੰਘ ਮੈਂਬਰ, ਹਰੀ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਲੋਂ ਪਿਤਾ ਦਿਵਸ ਮਨਾਇਆ ਅਗਲੀ ਖ਼ਬਰ ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।