11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਗੀਤ ਮੁਕਾਬਲੇ 'ਚ ਮਾਰੀ ਬਾਜ਼ੀ

ਅਜੀਤ ਡੈਸਕ 20-06-2025
ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਸੰਸਥਾ ਦੇ 10+1 ਕਲਾਸ ਦੇ ਵਿਦਿਆਰਥੀ ਗੁਰਪ੍ਰਤਾਪ ਸਿੰਘ ਸਪੁੱਤਰ ਹਰਭਜਨ ਸਿੰਘ ਨੇ ਜਸਟ ਸੇਵਾ ਸੁਸਾਇਟੀ ਵਲੋਂ ਕਰਵਾਏ ਗਏ ਗੀਤ ਮੁਕਾਬਲੇ 'ਚ ਹਿੱਸਾ ਲੈ ਕੇ ਅਵਾਜ਼ ਅੰਮਿ੍ਤਸਰ ਦੇ ਫਾਈਨਲ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਨੇ ਇਸ ਸਫਲਤਾ ਨਾਲ ਆਪਣੇ ਮਾਤਾ-ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜ਼ਿੰਦਗੀ 'ਚ ਜੋ ਵੀ ਨਿਸ਼ਾਨਾ ਰੱਖੋ ਉਹ ਸਖ਼ਤ ਮਿਹਨਤ ਨਾਲ ਹਾਸਿਲ ਕੀਤਾ ਜਾ ਸਕਦਾ ਹੈ | ਇਸ ਦੌਰਾਨ ਪਿ੍ੰ: ਡਾ. ਕੁਲਵਿੰਦਰ ਸਿੰਘ ਅਤੇ ਸਟਾਫ ਨੇ ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਭਵਿੱਖ 'ਚ ਹੋਰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਅਤੇ ਸਟਾਫ਼ ਵਲੋਂ ਵਿਦਿਆਰਥੀ ਦਾ ਕਾਲਜ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਾਤਾਵਰਨ ਸਥਿਰਤਾ, ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰਨ ਹਿਤ ਗ੍ਰੀਨ ਹਾਊਸ ਦਾ ਨਿਰਮਾਣ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ 'ਗ੍ਰੀਨ ਕੈਂਪਸ' ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।