11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜਾਬ ਸਰਕਾਰ ਮੀਥੇਨੌਲ ਤੋਂ ਬਣੀ ਨਕਲੀ ਸ਼ਰਾਬ ਮਾਫੀਆ ਨੂੰ ਰੋਕਣ 'ਚ ਅਸਫ਼ਲ- ਕੈਂਥ

ਅਜੀਤ ਡੈਸਕ 20-06-2025
ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਮਜੀਠਾ ਨੇੜੇ ਮੀਥੇਨੌਲ ਤੋਂ ਬਣੀ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ 27 ਲੋਕਾਂ 'ਚੋਂ 16 ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਸਨ | ਸਰਕਾਰ ਵਲੋਂ ਇਨ੍ਹਾਂ ਤੱਥਾਂ ਨੂੰ ਛੁਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਉਕਤ ਪ੍ਰਗਟਾਵਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਿਚ ਦਾਇਰ ਪਟੀਸ਼ਨ 'ਤੇ ਕਾਰਵਾਈ ਕਰਿਦਆਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ 20 ਜੂਨ ਤੱਕ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਲਿਖਤੀ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ | ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਮਈ ਮਹੀਨੇ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿਚ ਮਿਥੇਨੌਲ ਤੋਂ ਬਣੀ ਜ਼ਹਿਰੀਲੀ ਸ਼ਰਾਬ ਕਾਰਨ 27 ਤੋਂ ਵੱਧ ਲੋਕਾਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਜ਼ੋਰਦਾਰ ਆਵਾਜ਼ ਉਠਾਈ ਸੀ ਤੇ ਪੀੜਤ ਪਰਿਵਾਰਾਂ ਨੂੰ ਉਹ ਮਿਲੇ ਸਨ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਸੀ |
ਪਿਛਲੀ ਖ਼ਬਰ ਪੰਜਾਬ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਗਠਨ ਨੇ ਰਾਮ ਸਿੰਘ ਘਾਲਾਮਾਲਾ ਸੰਬੰਧੀ ਸਾਈਨ ਬੋਰਡ ਲਗਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਚਾਵਲਾ ਨੇ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।