ਵੇਰਕਾ, 19 ਜੂਨ (ਪਰਮਜੀਤ ਸਿੰਘ ਬੱਗਾ)-ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੂੰ ਥਾਣਾ ਵੇਰਕਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਕਮਿਸ਼ਨਰ ਪੁਲਿਸ ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਸਥਾਨਕ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਜਾਂ ਕੋਈ ਸੁਝਾਵ ਹੋਵੇ ਤਾਂ ਕਿਸੇ ਵੀ ਟਾਈਮ ਥਾਣੇ ਵਿਖੇ ਆ ਕੇ ਮਿਲ ਸਕਦੇ ਹਨ |