15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਾਣੀ, ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਤੇ ਪ੍ਰਾਪਰਟੀ ਟੈਕਸ ਭਰਨ ਲਈ ਕੈਂਪ ਸ਼ੁਰੂ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਹੱਲਕਾ ਪੱਧਰ 'ਤੇ ਅਣ-ਅਧਿਕਾਰਤ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਅਤੇ ਬਿਨਾਂ ਵਿਆਜ ਤੇ ਜ਼ੁਰਮਾਨੇ ਦੇ ਪਿਛਲੇ ਸਾਲਾਂ ਦਾ ਪ੍ਰਾਪਰਟੀ ਟੈਕਸ ਭਰਨ ਲਈ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਪੱਛਮੀ ਵਿਧਾਨ ਸਭਾ ਹਲਕੇ 'ਚ ਪੈਂਦੇ ਇਲਾਕੇ ਆਰ. ਬੀ. ਅਸਟੇਟ ਲੋਹਾਰਕਾ ਰੋਡ ਵਿਖੇ ਕੈਂਪ ਲਗਾ ਕੇ ਕੀਤੀ ਗਈ, ਜਿਸ ਦੀ ਅਗਵਾਈ ਕਾਰਜਕਾਰੀ ਇੰਜੀਨੀਅਰ ਗੁਰਜਿੰਦਰ ਸਿੰਘ, ਨੋਡਲ ਅਫ਼ਸਰ ਸਹਾਇਕ ਕਮਿਸ਼ਨਰ ਦਲਜੀਤ ਸਿੰਘ, ਸੁਪਰਡੈਂਟ ਪ੍ਰਾਪਰਟੀ ਟੈਕਸ ਧਰਮਿੰਦਰਜੀਤ ਸਿੰਘ, ਸਤਨਾਮ ਸਿੰਘ ਵਲੋਂ ਕੀਤੀ ਗਈ | ਇਸ ਕੈਂਪ 'ਚ ਇਲਾਕਾ ਨਿਵਾਸੀਆਂ ਵਲੋਂ ਵੱਧ-ਚੜ ਕੇ ਹਿੱਸਾ ਪਾਇਆ ਗਿਆ ਹੈ ਅਤੇ ਸ਼ਹਿਰ ਵਾਸੀਆਂ ਵਲੋਂ ਆਪਣੇ ਪਾਣੀ ਸੀਵਰੇਜ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਫਾਰਮ ਭਰੇ ਗਏ ਅਤੇ ਬਿਨਾਂ ਵਿਆਜ ਅਤੇ ਜ਼ੁਰਮਾਨੇ ਦੇ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ ਗਈ | ਅੱਜ ਦੇ ਇਸ ਕੈਂਪ ਵਿਚ ਪਾਣੀ ਅਤੇ ਸੀਵਰੇਜ ਦੇ 15 ਨਾਜਾਇਜ਼ ਕੁਨੈਕਸ਼ਨਾ ਦੀ ਬਣਦੀ ਫੀਸ ਵਸੂਲ ਕੇ ਰੈਗੂਲਰ ਕੀਤਾ ਗਿਆ |
ਪ੍ਰਾਪਰਟੀ ਟੈਕਸ ਵਿਭਾਗ ਵਲੋਂ 110 ਪ੍ਰਾਪਰਟੀ ਟੈਕਸ ਰਿਟਰਨਾਂ ਭਰੀਆਂ ਗਈਆਂ ਹਨ, ਜਿਸ ਤੋਂ ਤਕਰੀਬਨ 2.50 ਲੱਖ ਰੁਪਏ ਟੈਕਸ ਦੀ ਵਸੂਲੀ ਹੋਈ ਹੈ | ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਇਨ੍ਹਾਂ ਕੈਂਪਾਂ ਦੀ ਆਪ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਕੈਂਪਾਂ 'ਚ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ | ਇਨ੍ਹਾਂ ਕੈਂਪਾਂ ਤੋਂ ਬਾਅਦ ਅਣ-ਅਧਿਕਾਰਤ ਪਾਣੀ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਕਟਣ ਲਈ ਨਿਗਮ ਵਲੋਂ ਕਾਰਵਾਈਆਂ ਆਰੰਭੀਆਂ ਜਾਣੀਆਂ ਹਨ | ਇਸ ਤੋਂ ਇਲਾਵਾ ਸਰਕਾਰ ਦੀ 'ਵੰਨ-ਟਾਈਮ ਸੈਟਲਮੈਂਟ' ਸਕੀਮ ਅਧੀਨ ਸਰਕਾਰ ਵਲੋਂ ਵਿਚਾਰ ਅਧੀਨ ਪਏ ਪ੍ਰਾਪਰਟੀ ਟੈਕਸ ਤੇ ਵਿਆਜ਼ ਅਤੇ ਜ਼ੁਰਮਾਨੇ ਦੀ ਮੁਆਫ਼ੀ ਵੀ 31 ਜੁਲਾਈ 2025 ਦਾ ਹੈ, ਜਿਸ ਦਾ ਭਰਪੁਰ ਲਾਭ ਉਠਾਇਆ ਜਾ ਸਕਦਾ ਹੈ |
ਪਿਛਲੀ ਖ਼ਬਰ ਅਮਰਨਾਥ ਸੇਵਾ ਮੰਡਲ ਨੂੰ ਮਾਤਾ ਪਾਰਵਤੀ ਲਈ ਸੁਹਾਗ ਚੂੜਾ ਭੇਟ ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਕੇਂਦਰ ਅੰਮਿ੍ਤਸਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।