15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਤੀ-ਪਤਨੀ ਤੇ ਇਕ ਹੋਰ ਔਰਤ ਸਮੇਤ ਤਿੰਨ ਨਸ਼ਾ ਤਸਕਰ ਗਿ੍ਫ਼ਤਾਰ-ਹੈਰੋਇਨ ਤੇ ਡਰੱਗ ਮਨੀ ਬਰਾਮਦ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਥਾਣਾ ਸਦਰ ਵਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਪਤੀ-ਪਤਨੀ ਤੇ ਇਕ ਹੋਰ ਔਰਤ ਨੂੰ ਨਸ਼ਾ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 260 ਗ੍ਰਾਮ ਹੈਰੋਇਨ ਤੇ 5260 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਹ ਪ੍ਰਗਟਾਵਾ ਅੱਜ ਇਥੇ ਥਾਣਾ ਸਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ਹਰਪਾਲ ਸਿੰਘ ਨੈ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੀਆਂ 2 ਔਰਤਾਂ ਤੇ 1 ਮਰਦ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹਰਪ੍ਰਤਾਪ ਸਿੰਘ ਹੈਪੀ ਤੇ ਸ੍ਰੀਮਤੀ ਪਿ੍ਅੰਕਾ ਦੋਵੇਂ ਵਾਸੀਆਂ ਸੰਧੂ ਕਾਲੋਨੀ ਬਟਾਲਾ ਰੋਡ ਅਤੇ ਤੀਜ਼ੀ ਮੁਲਜ਼ਮ ਦੀ ਸ਼ਨਾਖਤ ਸ਼ਿਲਪਾ ਵਜੋਂ ਹੋਈ ਹੈ | ਉਹ ਵੀ ਬਟਾਲਾ ਰੋਡ ਦੀ ਰਹਿਣ ਵਾਲੀ ਹੈ | ਉਨ੍ਹਾਂ ਦੱਸਿਆ ਕਿ ਐੱਸ. ਆਈ. ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਵਲੋਂ ਪਤੀ-ਪਤਨੀ ਤੇ ਉਕਤ ਔਰਤ ਨੂੰ ਗਿ੍ਫਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਬੈਕਵਡਰ ਤੇ ਫਾਰਵਰਡ ਲਿੰਕ ਬਾਰੇ ਤਹਿ ਤੱਕ ਜਾਂਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਾਕਿ ਦੀ ਸੰਸਦ 'ਚ ਯੋਗੀ ਆਦਿੱਤਿਆਨਾਥ ਦੇ ਪੜ੍ਹੇ ਕਸੀਦੇ <br/> ਅਗਲੀ ਖ਼ਬਰ ਸੁਲਤਾਨਵਿੰਡ ਵਿਖੇ ਸੜਕਾਂ 'ਤੇ ਪੁੱਟੇ ਸੀਵਰੇਜ ਦੇ ਢੱਕਣ ਲੋਕਾਂ ਲਈ ਬਣੇ ਜਾਨ ਦਾ ਖੌਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।