ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਸ਼ਹਿਰ ਨੂੰ ਦੁਨੀਆਂ ਭਰ 'ਚ ਇਕ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ | ਅੱਜ ਇਹ ਸ਼ਹਿਰ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਆਦਿ ਧਾਰਮਿਕ ਅਸਥਾਨਾਂ ਕਰਕੇ ਪੂਰੀ ਦੁਨੀਆਂ 'ਚ ਮਸ਼ਹੂਰ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਧਾਰਮਿਕ ਅਸਥਾਨਾਂ ਨੂੰ ਆਉਣ ਜਾਣ ਵਾਲੇ ਰਸਤਿਆਂ 'ਤੇ ਇਤਰਾਜ਼ਯੋਗ ਵਸਤੂਆਂ ਦੀ ਵਿਕਰੀ ਧੜੱਲੇ ਨਾਲ ਚੱਲ ਰਹੀ ਹੈ, ਜਿਸ ਕਾਰਨ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ | ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ, ਪਰ ਬੜੇ ਹੀ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਇਸ ਧਾਰਮਿਕ ਅਸਥਾਨ ਨੂੰ ਆਉਣ ਜਾਣ ਵਾਲੇ ਰਸਤਿਆਂ 'ਤੇ ਜਦ ਸ਼ਰਧਾਲੂ ਇਤਰਾਜ਼ਯੋਗ ਵਸਤੂਆਂ ਦੀਆਂ ਦੁਕਾਨਾਂ ਦੇਖਦੇ ਹਨ ਤਾਂ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਦੀ ਹੈ | ਇਸੇ ਤਰ੍ਹਾਂ ਸ੍ਰੀ ਦੁਰਗਿਆਣਾ ਮੰਦਰ ਦੇ ਆਲੇ ਦੁਆਲੇ ਵੀ ਇਤਰਾਜ਼ਯੋਗ ਵਸਤੂਆਂ ਦੀਆਂ ਦੁਕਾਨਾਂ ਕਾਰਨ ਸ਼ਰਧਾਲੂਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ |
ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਨੂੰ ਜਾਂਦੇ ਰਸਤਿਆਂ 'ਤੇ ਇਤਰਾਜ਼ਯੋਗ ਵਸਤੂਆਂ ਦੀ ਵਿਕਰੀ ਜ਼ੋਰਾਂ 'ਤੇ
ਅਜੀਤ ਡੈਸਕ
21-06-2025