ਗੁਰੂ ਨਾਨਕ ਸਟੇਡੀਅਮ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਮਨੁੱਖ ਨੂੰ ਯੋਗਾ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਂਦਾ ਹੈ | ਇਸ ਲਈ ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਜ਼ਰੂਰ ਕਰਨਾ ਚਾਹੀਦਾ ਹੈ | ਸਿਹਤ ਮੰਤਰੀ ਬਲਬੀਰ ਸਿੰਘ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਆਯੂਰਵੈਦਿਕ ਵਿਭਾਗ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ 11ਵਾਂ ਕੌਮਾਂਤਰੀ ਯੋਗਾ ਦਿਵਸ ਦੌਰਾਨ ਕੀਤਾ | ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਵਿਧਾਇਕ ਡਾ: ਅਜੇ ਗੁਪਤਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਜ਼ਿਲ੍ਹਾ ਆਯੂਰਵੈਦਿਕ ਅਫਸਰ ਡਾ: ਦਿਨੇਸ਼ ਕੁਮਾਰ, ਸਿਵਲ ਸਰਜਨ ਡਾ: ਕਿਰਨਦੀਪ ਕੌਰ, ਸੈਮਸਨ ਮਸੀਹ, ਅਰਵਿੰਦਰ ਭੱਟੀ ਤੋਂ ਇਲਾਵਾ 1500 ਤੋਂ ਵੱਧ ਸਥਾਨਕ ਲੋਕਾਂ ਨੇ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ ਅਤੇ ਪਵਨ ਮੁਕਤ ਆਸਨ ਕੀਤਾ | ਡਾ: ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਾਨੂੰ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ ਤਾਂ ਜੋ ਤੰਦਰੁਸਤ ਸਰੀਰ ਅਤੇ ਮਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਯੋਗ ਨਾਲ ਅਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਜੰਕ ਫੂਡ ਤੋ ਪ੍ਰਹੇਜ਼ ਕਰਨ | ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਇਕ ਸੰਪੂਰਨ ਕਸਰਤ ਹੈ ਜੋ ਕਿ ਸਰੀਰ ਅਤੇ ਆਤਮਾ ਦੇ ਸੰਤੁਲਨ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਯੋਗਾ ਨਾਲ ਜੁੜਣ ਲਈ ਸੀ. ਐੱਮ. ਯੋਗਸ਼ਾਲਾ ਦੀ ਮਦਦ ਲੈਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਯੋਗਾ ਸਿਖਾਉਣ ਲਈ 25 ਯੋਗ ਟਰੇਨਰ ਅਤੇ 44 ਡਿਪਲੋਮਾ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ |
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਅੱਜ ਕੌਮਾਂਤਰੀ ਯੋਗਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਯੋਗ ਆਸਨ ਕਰਕੇ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ |
ਜ਼ਲਿ੍ਹਆਂਵਾਲਾ ਬਾਗ ਵਿਖੇ ਯੋਗ ਦਿਵਸ ਮਨਾਇਆ
ਭਾਰਤੀ ਪੁਰਾਤੱਤਵ ਸਰਵੇਖਣ ਨੇ ਬ੍ਰਹਮਾ ਕੁਮਾਰੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਇਤਿਹਾਸਕ ਜਲਿ੍ਹਆਂਵਾਲਾ ਬਾਗ, ਅੰਮਿ੍ਤਸਰ ਵਿਖੇ ਇਕ ਵਿਸ਼ੇਸ਼ ਯੋਗ ਅਤੇ ਧਿਆਨ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦਾ ਉਦੇਸ਼ ਸਰੀਰ ਅਤੇ ਮਨ ਦੋਵਾਂ ਦੀ ਸੰਪੂਰਨ ਸਿਹਤ ਨੂੰ ਉਤਸ਼ਾਹਿਤ ਕਰਨਾ ਸੀ | ਇਸ ਸਮਾਗਮ 'ਚ ਲਗਭਗ 200 ਭਾਗੀਦਾਰ ਸ਼ਾਮਿਲ ਹੋਏ | ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਡਾ. ਅਜੇ ਗੁਪਤਾ ਸਨ | ਅੰਮਿ੍ਤਸਰ ਸਬਜ਼ੋਨ ਇੰਚਾਰਜ ਬੀ. ਕੇ. ਆਦਰਸ਼ ਭੈਣ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਅੰਦਰੂਨੀ ਸ਼ਾਂਤੀ ਅਤੇ ਅਧਿਆਤਮਿਕ ਜਾਗਰੂਕਤਾ 'ਤੇ ਜ਼ੋਰ ਦਿੱਤਾ | ਐੱਸ. ਕੇ. ਮੁਖਰਜੀ, ਟਰੱਸਟੀ ਜਲਿ੍ਹਆਂਵਾਲਾ ਬਾਗ, ਨੇ ਇਸ ਇਤਿਹਾਸਕ ਸਥਾਨ 'ਤੇ ਆਯੋਜਿਤ ਅਜਿਹੇ ਪ੍ਰੋਗਰਾਮਾਂ ਨੂੰ ਰਾਸ਼ਟਰੀ ਏਕਤਾ ਅਤੇ ਵਿਅਕਤੀਗਤ ਭਲਾਈ ਦਾ ਪ੍ਰਤੀਕ ਦੱਸਿਆ | ਪ੍ਰੋਗਰਾਮ ਦੌਰਾਨ, ਵਿਸ਼ਾਖਾਪਟਨਮ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸਿੱਧਾ ਪ੍ਰਸਾਰਣ ਵੀ ਸਕ੍ਰੀਨ 'ਤੇ ਦਿਖਾਇਆ ਗਿਆ | ਪ੍ਰੋਗਰਾਮ ਦੇ ਅਖ਼ੀਰ 'ਚ ਬੀ. ਕੇ. ਆਦਰਸ਼ ਭੈਣ ਡਾਇਰੈਕਟਰ ਅੰਮਿ੍ਤਸਰ ਸਬ ਜ਼ੋਨ ਨੇ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ |
ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਅੱਜ ਕੌਮਾਂਤਰੀ ਯੋਗਾ ਦਿਵਸ ਮਨਾਉਣ ਲਈ ਇਕ ਯੋਗ ਸੈਸ਼ਨ ਕਰਵਾਇਆ ਗਿਆ | ਸਕੂਲ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਸਮੇਤ ਸਿਹਤ-ਉਤਸ਼ਾਹੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਸਿਹਤਮੰਦ ਜੀਵਨ ਅਤੇ ਮਾਨਸਿਕ-ਸ਼ਾਂਤੀ ਲਈ ਯੋਗ-ਮਾਹਿਰਾਂ ਪਾਸੋਂ ਜਾਣਕਾਰੀ ਦਾ ਲਾਹਾ ਲਿਆ ਅਤੇ ਰੋਜ਼ਾਨਾ ਜੀਵਨ ਲਈ ਯੋਗਿਕ ਕਿਰਿਆਵਾਂ ਸਿੱਖੀਆ | ਪਿ੍ੰ: ਸ਼ਰਮਾ ਨੇ ਦੱਸਿਆ ਕਿ ਇਹ ਸੈਸ਼ਨ ਸਕੂਲ ਦੇ ਯੋਗ ਅਧਿਆਪਕ ਦੀ ਦੇਖ-ਰੇਖ 'ਚ ਅਯੋਜਿਤ ਕੀਤਾ ਗਿਆ | ਇਸ ਮੌਕੇ ਆਪਣੇ ਸੰਦੇਸ਼ 'ਚ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਕਿਹਾ ਕਿ ਯੋਗ ਇਕ ਸਿਹਤਮੰਦ ਸਮਾਜ ਅਤੇ ਖ਼ਾਸ ਤੌਰ 'ਤੇ ਇਕ ਸਿਹਤਮੰਦ ਨੌਜਵਾਨ ਵਰਗ ਨੂੰ ਤਿਆਰ ਕਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ | ਉਨ੍ਹਾਂ ਕਿਹਾ ਕਿ ਯੋਗ ਸਰੀਰਕ ਸਿਹਤਮੰਦੀ ਅਤੇ ਰੂਹਾਨੀ ਸ਼ਾਂਤੀ ਪ੍ਰਦਾਨ ਕਰਨ ਵਾਲੀ ਇਕ ਵੈਦਿਕ ਜੀਵਨ ਸ਼ੈਲੀ ਹੈ | ਸੰਧੂ ਨੇ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਯੋਗ ਕਿਰਿਆਵਾਂ ਸਕੂਲ ਦੇ ਸਪੋਰਟਸ ਪ੍ਰੋਗਰਾਮ ਦਾ ਜ਼ਰੂਰੀ ਹਿੱਸਾ ਹਨ |
ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਯੋਗਾ ਦਿਵਸ ਮਨਾਇਆ
ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਦਫ਼ਤਰ ਅੰਮਿ੍ਤਸਰ ਵਿਖੇ ਕੌਮਾਂਤਰੀ ਯੋਗ ਦਿਵਸ ਦੇ ਮÏਕੇ ਖੇਤਰੀ ਕਮਿਸ਼ਨਰ ਲੋਕੇਂਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੋਗਾ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਕੀਤੀ ਗਈ | ਉਪਰੰਤ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਖ-ਵੱਖ ਯੋਗ ਆਸਨ ਕੀਤੇ ਅਤੇ ਯੋਗ ਦੀ ਮਹੱਤਤਾ ਬਾਰੇ ਜਾਣਿਆ |
ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ ਮੁੱਖ ਸ਼ਾਖਾ ਵਲੋਂ ਯੋਗ ਕੈਂਪ ਲਗਾਇਆ
ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ ਮੁੱਖ ਸ਼ਾਖਾ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਇਕ ਵਿਸ਼ੇਸ਼ ਯੋਗ ਕੈਂਪ ਲਗਾਇਆ | ਸਾਰਿਆਂ ਨੇ ਰਾਸ਼ਟਰੀ ਤਿਰੰਗੇ ਨੂੰ ਸਲਾਮ ਕਰਕੇ ਪ੍ਰਾਰਥਨਾ ਨਾਲ ਸ਼ੁਰੂਆਤ ਕੀਤੀ | ਯੋਗਾਚਾਰੀਆ ਪਵਨ ਭਾਰਦਵਾਜ ਦੀ ਅਗਵਾਈ ਹੇਠ, ਮੌਜੂਦ ਸਾਰੇ ਲੋਕਾਂ ਨੂੰ ਬੁੱਢਾਪੇ 'ਚ ਆਉਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਵੱਖ-ਵੱਖ ਯੋਗਾਸਨ, ਪ੍ਰਾਣਾਯਾਮ, ਅਨੁਲੋਮ-ਵਿਲੋਮ, ਭ੍ਰਮਰੀ, ਤਾਡਾਸਨ, ਵਜਰਾਸਨ ਆਦਿ ਦਾ ਅਭਿਆਸ ਕਰਵਾਇਆ ਗਿਆ | ਮੌਜੂਦ ਭਾਗੀਦਾਰਾਂ ਨੂੰ ਜੀਵਨ 'ਚ ਯੋਗ ਦੀ ਮਹੱਤਤਾ, ਲਾਭ ਅਤੇ ਉਪਯੋਗਤਾ ਬਾਰੇ ਵਿਸਥਾਰ 'ਚ ਦੱਸਿਆ ਗਿਆ | ਸ਼ਹਿਰ ਦੇ ਪਤਵੰਤੇ ਸੱਜਣਾਂ, ਨੌਜਵਾਨਾਂ ਅਤੇ ਸੀਨੀਅਰ ਨਾਗਰਿਕਾਂ, ਜਿਨ੍ਹਾਂ ਵਿਚ ਕੌਂਸਲ ਮੈਂਬਰ ਵੀ ਸ਼ਾਮਿਲ ਸਨ, ਨੇ ਪ੍ਰੋਗਰਾਮ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੀਸ਼ਦ ਦੇ ਜਨਰਲ ਸਕੱਤਰ ਸੰਜੀਵ ਜੈਨ ਨੇ ਕਿਹਾ ਕਿ ਯੋਗਾ ਸਿਰਫ਼ ਇਕ ਕਸਰਤ ਨਹੀਂ ਹੈ, ਸਗੋਂ ਇਕ ਸੰਪੂਰਨ ਜੀਵਨ ਸ਼ੈਲੀ ਹੈ, ਜੋ ਸਰੀਰ, ਮਨ ਅਤੇ ਆਤਮਾ ਨੂੰ ਜੋੜਦੀ ਹੈ | ਸਾਨੂੰ ਹਰ ਰੋਜ਼ ਆਪਣੇ ਜੀਵਨ 'ਚ ਯੋਗ ਨੂੰ ਸ਼ਾਮਿਲ ਕਰਕੇ ਇਕ ਸਿਹਤਮੰਦ ਅਤੇ ਸੰਤੁਲਿਤ ਜੀਵਨ ਵੱਲ ਵਧਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਸੁਮਿਤ ਪੁਰੀ, ਵਿਨੋਦ ਮਹਾਜਨ, ਅਰੁਣ ਅਗਰਵਾਲ, ਐੱਸ. ਕੇ. ਬਜਾਜ, ਗੋਪਾਲ ਕਿ੍ਸ਼ਨ ਕਾਲੀਆ, ਰਮਨ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਮੈਟਿ੍ਕਸ ਜਿਮ ਨੇ ਕੌਮਾਂਤਰੀ ਯੋਗ ਦਿਵਸ ਮਨਾਇਆ :
ਕੌਮਾਂਤਰੀ ਯੋਗਾ ਦਿਵਸ ਦੇ ਮੌਕੇ 'ਤੇ ਅੰਮਿ੍ਤਸਰ ਦੇ ਅਰਬਨ ਹੱਟ 'ਚ ਸਥਿਤ ਐੱਮ. ਐੱਮ. ਏ. ਮੈਟਿ੍ਕਸ ਜਿਮ ਵਲੋਂ ਯੋਗਾ ਕੀਤਾ ਗਿਆ | ਇਸ ਮੌਕੇ 'ਤੇ ਸਾਰੇ ਲੋਕਾਂ ਨੇ ਵੱਖ-ਵੱਖ ਯੋਗਾ ਆਸਣ ਕੀਤੇ ਅਤੇ ਯੋਗ ਗੁਰੂ ਰਿਹਾਨ ਫੈਜ਼ਲ ਨੇ ਵੀ ਜਿਮ ਪ੍ਰੇਮੀਆਂ ਨੂੰ ਆਸਣਾਂ ਦੇ ਫਾਇਦੇ ਦੱਸੇ | ਇਸ ਮੌਕੇ 'ਤੇ ਜਿਮ ਮੈਨੇਜਰ ਨੀਲੂ ਅਰੋੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਯੋਗਾ ਸਾਡੇ ਸਾਰਿਆਂ ਦੇ ਜੀਵਨ ਵਿਚ ਬਹੁਤ ਮਹੱਤਵਪੂਰਨ ਹੈ | ਮੌਜੂਦਾ ਸਮੇਂ ਵਿਚ ਵੱਧ ਰਹੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਯੋਗਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਦੱਸਿਆ ਕਿ ਸਵੇਰ ਦਾ ਸਮਾਂ ਯੋਗਾ ਕਰਨ ਲਈ ਸਹੀ ਸਮਾਂ ਮੰਨਿਆ ਜਾਂਦਾ ਹੈ | ਸਵੇਰੇ ਯੋਗਾ ਕਰਨ ਨਾਲ ਵਿਅਕਤੀ ਦੇ ਦਿਮਾਗ ਦੀਆਂ ਸਾਰੀਆਂ ਇੰਦਰੀਆਂ ਚੰਗੀ ਤਰ੍ਹਾਂ ਸਰਗਰਮ ਹੁੰਦੀਆਂ ਹਨ, ਜਿਸ ਕਾਰਨ ਵਿਅਕਤੀ ਦਾ ਮਨ ਇਕਾਗਰਤਾ ਨਾਲ ਕੰਮ ਕਰਦਾ ਹੈ | ਯੋਗਾ ਇਕ ਅਜਿਹਾ ਅਭਿਆਸ ਹੈ, ਜੋ ਜੀਵਨ ਵਿਚ ਬਹੁਤ ਮਹੱਤਵਪੂਰਨ ਹੈ |
ਭਾਰਤੀ ਯੋਗ ਸੰਸਥਾਨ ਵਲੋਂ ਯੋਗ ਦਿਵਸ ਮਨਾਇਆ
ਅੱਜ ਭਾਰਤੀ ਯੋਗ ਸੰਸਥਾਨ ਵਲੋਂ ਅੰਮਿ੍ਤਸਰ ਦੇ ਕੰਪਨੀ ਬਾਗ ਵਿਖੇ 11ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਇਸ ਇਕੱਠ 'ਚ 1000 ਤੋਂ ਵੱਧ ਸਾਧਕਾਂ ਨੇ ਸ਼ਿਰਕਤ ਕੀਤੀ | ਭਾਰਤੀ ਯੋਗ ਸੰਸਥਾਨ ਦੀ ਅੰਮਿ੍ਤਸਰ ਇਕਾਈ ਦੇ ਸਰਪ੍ਰਸਤ ਵੀਰੇਂਦਰ ਧਵਨ, ਸੂਬਾਈ ਅਧਿਕਾਰੀ ਸਤੀਸ਼ ਮਹਾਜਨ, ਮਨਮੋਹਨ ਕਪੂਰ ਅਤੇ ਸਥਾਨਕ ਅਧਿਕਾਰੀ ਸੁਨੀਲ ਕਪੂਰ, ਮਾਸਟਰ ਮੋਹਨ ਲਾਲ, ਗਿਰਧਾਰੀ ਲਾਲ, ਪ੍ਰਮੋਦ ਸੋਢੀ ਅਤੇ ਹੋਰ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਅਤੇ ਸੰਸਥਾ ਦੇ ਸੰਸਥਾਪਕ ਨੂੰ ਯਾਦ ਕੀਤਾ | ਅੰਮਿ੍ਤਸਰ ਦੇ ਲਗਭਗ 55 ਕੇਂਦਰਾਂ ਦੇ ਸਾਧਕਾਂ ਨੇ ਇਕੱਠ ਵਿਚ ਹਿੱਸਾ ਲਿਆ ਅਤੇ ਯੋਗ ਸਾਧਨਾ ਕੀਤੀ | ਇਸ ਮੌਕੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਕੌਮਾਂਤਰੀ ਯੋਗਾ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਵੀ ਚਰਚਾ ਕੀਤੀ ਗਈ |
ਅੰਮਿ੍ਤਸਰ ਇਨਕਮ ਟੈਕਸ ਅਤੇ ਕਸਟਮ ਵਿਭਾਗ ਨੇ ਕੀਤਾ ਯੋਗਾ
ਅੰਮਿ੍ਤਸਰ ਇਨਕਮ ਟੈਕਸ ਅਤੇ ਕਸਟਮ ਵਿਭਾਗ ਵਲੋਂ ਸਾਂਝੇ ਤੌਰ 'ਤੇ ਕੌਮਾਂਤਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੀ. ਆਰ. ਕਾਲੋਨੀ ਲਾਰੰਸ ਰੋਡ ਵਿਖੇ ਕਰਵਾਏ ਪੋ੍ਰਗਰਾਮ 'ਚ ਇਨਕਮ ਟੈਕਸ ਵਿਭਾਗ ਦੇ ਚੀਫ਼ ਕਮਿਸ਼ਨਰ ਅਤੇ ਕਸਟਮ ਵਿਭਾਗ ਦੇ ਪਿ੍ੰਸਿਪਲ ਕਮਿਸ਼ਨਰ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਕੀਤੀਆਂ ਅਤੇ ਸਿਹਤਮੰਦ ਸਮਾਜ, ਸਿਹਤਮੰਦ ਦੇਸ਼ ਅਤੇ ਸਿਹਤਮੰਦ ਭਵਿੱਖ ਦੇ ਸੰਦੇਸ਼ ਨੂੰ ਸਾਰਥਕ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਅੰਗ ਬਣਾਉਣਾ ਚਾਹੀਦਾ ਹੈ |
ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕੌਮਾਂਤਰੀ ਯੋਗਾ ਦਿਵਸ 'ਤੇ ਸਮਾਗਮ ਕਰਵਾਇਆ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)- ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਦੇ ਮੌਕੇ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਕਾਸ ਖੰਨਾ, ਉਪ ਪ੍ਰਧਾਨ ਐਡਵੋਕੇਟ ਰਜਨੀਸ਼ ਖੰਨਾ, ਜਨਰਲ ਸਕੱਤਰ ਐਡਵੋਕੇਟ ਸੁਨੀਲ ਅਰੋੜਾ, ਸੰਯੁਕਤ ਸਕੱਤਰ ਸੀਏ ਮਨੋਜ ਮਹਾਜਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਸਮਾਗਮ ਦੀ ਮੁੱਖ ਮਹਿਮਾਨ ਡਾ. ਨਵਰੀਤ ਕੌਰ ਸੇਖੋਂ ਸਹਾਇਕ ਕਮਿਸ਼ਨਰ, ਸਟੇਟ ਜੀ. ਐੱਸ. ਟੀ. ਵਿਭਾਗ ਸਨ, ਜਿਨ੍ਹਾਂ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ 'ਚ ਯੋਗਾ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰ ਐਸੋਸੀਏਸ਼ਨ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ | ਪ੍ਰੋਗਰਾਮ ਦੀ ਸ਼ੁਰੂਆਤ ਯੋਗਾ ਇੰਸਟਰਕਟਰ ਸੁਰਿੰਦਰ (ਸਨਸ਼ਾਈਨ ਯੋਗਾ) ਦੀ ਅਗਵਾਈ ਹੇਠ ਇਕ ਯੋਗਾ ਸੈਸ਼ਨ ਨਾਲ ਹੋਈ, ਜਿਸ 'ਚ ਯੋਗਾਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕੀਤਾ ਗਿਆ | ਸਾਰੇ ਮਹਿਮਾਨਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕੁਸ਼ਲਤਾ ਵਧਾਉਣ ਅਤੇ ਤਣਾਅ ਘਟਾਉਣ ਲਈ ਯੋਗਾ ਨੂੰ ਜੀਵਨ ਸ਼ੈਲੀ 'ਚ ਸ਼ਾਮਿਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਰਾਜ ਜੀਐਸਟੀ ਵਿਭਾਗ ਵਲੋਂ ਸ੍ਰੀਮਤੀ ਪਰਿਣੀਤਾ (ਰਾਜ ਟੈਕਸ ਅਧਿਕਾਰੀ), ਅਵਤਾਰ ਸਿੰਘ (ਰਾਜ ਟੈਕਸ ਅਧਿਕਾਰੀ), ਸੁਨੀਲ ਲੂਥਰਾ (ਰਾਜ ਟੈਕਸ ਅਧਿਕਾਰੀ), ਗੁਰਪ੍ਰੀਤ ਸਿੰਘ ਮੱਲ੍ਹੀ (ਰਾਜ ਟੈਕਸ ਇੰਸਪੈਕਟਰ) ਤੋਂ ਇਲਾਵਾ ਐਡਵੋਕੇਟ ਨਵੀਨ ਰਤਨ, ਐਡਵੋਕੇਟ ਆਰ. ਕੇ. ਉੱਪਲ, ਐਡਵੋਕੇਟ ਨਵੀਨ ਸਹਿਗਲ, ਐਡਵੋਕੇਟ ਨਵੀਨ ਸ਼ਰਮਾ, ਐਡਵੋਕੇਟ ਰਣਜੀਤ ਸ਼ਰਮਾ, ਐਡਵੋਕੇਟ ਰਾਜਨ ਬਜਾਜ, ਆਈ. ਟੀ. ਪੀ. ਰਿਸ਼ੀ ਖੰਨਾ, ਸੀ. ਏ. ਹੇਮੰਤ ਸਹਿਗਲ, ਐਡਵੋਕੇਟ ਮੁਕੇਸ਼ ਵਰਮਾ, ਸੀਏ ਯਥਾਰਥ ਸਹਿਗਲ, ਸੀ. ਏ. ਅਜੀਤਪਾਲ ਅਨੇਜਾ, ਸੀ. ਏ. ਰਾਕੇਸ਼ ਚਾਵਲਾ, ਸੀ. ਏ. ਮਨੋਜ ਕੁਮਾਰ ਆਦਿ ਹਾਜ਼ਰ ਸਨ |
ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀ. ਸੈ: ਸਕੂਲ ਮਾਲ ਰੋਡ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਵਸ
ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀ. ਸੈ: ਸਕੂਲ ਮਾਲ ਰੋਡ ਵਿਖੇ ਅੱਜ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸੰਸਥਾ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਅਤੇ ਪਿ੍ੰਸੀਪਲ ਡਾ. ਗੁਰਰਤਨ ਸਿੰਘ ਦੀ ਰਹਿਨੁਮਾਈ ਹੇਠ ਸਟਾਫ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਭਾਰਤੀ ਯੋਗ ਸੰਸਥਾ ਵਲੋਂ ਯੋਗਾ ਮਾਹਿਰ ਸ੍ਰੀ ਗਿਰਧਾਰੀ ਲਾਲ, ਸ. ਅਵਤਾਰ ਸਿੰਘ ਅਤੇ ਸ. ਬਲਵਿੰਦਰ ਸਿੰਘ ਭੱਟੀ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਸਟਾਫ ਤੇ ਵਿਦਿਆਰਥੀਆਂ ਨੂੰ ਸਰੀਰ ਨੂੰ ਨਿਰੋਗ ਰੱਖਣ ਲਈ ਯੋਗਾ ਦੇ ਕਈ ਆਸਣ ਕਰਵਾਏ | ਇਸ ਮੌਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੇ ਪਿ੍ੰ: ਡਾ: ਗੁਰਰਤਨ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਯੋਗਾ ਦੀ ਮਹੱਤਤਾ ਤੋਂ ਜਾਣੰੂ ਕਰਵਾਉਂਦਿਆਂ ਕਿਹਾ ਕਿ ਭਾਰਤੀ ਸਭਿਆਚਾਰ ਵਿਚ ਯੋਗ ਦੀ ਪ੍ਰੰਪਰਾ ਸਦੀਆਂ ਪੁਰਾਣੀ ਹੈ ਤੇ ਇਸ ਨਾਲ ਮਨੱੁਖ ਤਨ ਤੇ ਮਨ ਨੂੰ ਨਿਰੋਗ ਰੱਖ ਸਕਦਾ ਹੈ ਤੇ ਬੀਮਾਰੀਆਂ ਤੋਂ ਬਚ ਸਕਦਾ ਹੈ | ਇਸ ਮੌਕੇ ਵਿਧਾਇਕ ਤੇ ਯੋਗਾ ਮਾਹਿਰਾਂ ਨੂੰ ਪਿੰ੍ਰਸੀਪਲ ਵਲੋਂ ਸਨਮਾਨਿਤ ਕੀਤਾ ਗਿਆ |
ਖ਼ਾਲਸਾ ਕਾਲਜ ਗਵ: ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਵਿੱਦਿਅਕ ਸੰਸਥਾਵਾਂ ਨੇ ਕੌਮਾਂਤਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵੱਖ-ਵੱਖ ਵਿੱਦਿਅਕ ਅਦਾਰਿਆਂ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਵਿਖੇ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਸਮਾਗਮਾਂ ਦੌਰਾਨ ਯੋਗਾ ਮਾਹਿਰਾਂ ਵਲੋਂ ਸਰੀਰ ਨੂੰ ਤੰਦਰੁਸਤ ਰੱਖਣ, ਜ਼ਿੰਦਗੀ 'ਚ ਖੁਸ਼ਹਾਲੀ ਅਤੇ ਸਫਲਤਾ ਨੂੰ ਹਾਸਿਲ ਕਰਨ ਲਈ ਯੋਗਾ ਦੇ ਗੁਣਾਂ ਅਤੇ ਅਹਿਮੀਅਤ ਤੋਂ ਜਾਣੰੂ ਕਰਵਾਇਆ ਗਿਆ | ਇੰਜ਼ੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਮੰਜ਼ੂ ਬਾਲਾ ਅਤੇ ਫ਼ਿਜੀਕਲ ਐਜ਼ੂਕੇਸ਼ਨ ਕਾਲਜ ਵਿਖੇ ਪਿ੍ੰਸੀਪਲ ਡਾ. ਕੰਵਲਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਇਨ੍ਹਾਂ ਯੋਗਾ ਸਮਾਗਮਾਂ ਵਿਚ ਵਿਦਿਆਰਥੀਆਂ ਦੇ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ | ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ 24 ਪੰਜਾਬ ਬਟਾਲੀਅਨ ਐੱਨ. ਸੀ. ਸੀ., ਅੰਮਿ੍ਤਸਰ ਦੇ ਸਹਿਯੋਗ ਨਾਲ 2 ਦਿਨਾ ਯੋਗ ਸੰਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਉਕਤ ਐੱਨ. ਸੀ. ਸੀ. ਸੰਸਥਾ ਤੋਂ ਸੂਬੇਦਾਰ ਗੁਰਬਚਨ ਸਿੰਘ ਅਤੇ ਹੌਲਦਾਰ ਗੁਰਵਿੰਦਰ ਵਲੋਂ ਕਾਲਜ ਫੈਕਲਟੀ, ਐੱਨ. ਸੀ. ਸੀ. ਕੈਡਿਟਾਂ, ਵਿਦਿਆਰਥੀਆਂ ਤੋਂ ਇਲਾਵਾ ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਲਿਟਲ ਫਲਾਵਰ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਯੋਗਾ ਨੂੰ ਅਨੁਸ਼ਾਸਿਤ ਜੀਵਨ ਦੇ ਢੰਗ ਵਜੋਂ ਅਪਨਾਉਣ ਲਈ ਉਤਸ਼ਾਹਿਤ ਕੀਤਾ | ਜਦਕਿ ਐਜ਼ੂਕੇਸ਼ਨ ਕਾਲਜ ਵਿਖੇ ਯੋਗਾ ਵਿਭਾਗ ਦੇ ਸਹਾਇਕ ਪ੍ਰੋਫੈਸਰ ਕੇਸਰ ਸਿੰਘ ਵਲੋਂ ਸਟਾਫ ਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਇਆ ਗਿਆ | ਡਾ. ਮੰਜੂ ਬਾਲਾ ਅਤੇ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਯੋਗਾ ਸਰੀਰ ਤੇ ਮਨ ਨੂੰ ਮਜ਼ਬੂਤ ਕਰਨ ਅਤੇ ਆਤਮਾ ਨੂੰ ਸ਼ਾਂਤ ਕਰਨ ਦਾ ਵਿਗਿਆਨ ਹੈ | ਉਨ੍ਹਾਂ ਕਿਹਾ ਕਿ ਯੋਗਾ ਨੂੰ ਸਿਰਫ਼ ਇਕ ਦਿਨ ਲਈ ਨਹੀਂ, ਸਗੋਂ ਰੋਜ਼ਾਨਾ ਦੀ ਆਦਤ ਬਣਾਉਣਾ ਚਾਹੀਦਾ ਹੈ | ਇਸ ਮੌਕੇ ਆਯੂਸ਼ ਮੰਤਰਾਲੇ ਦੁਆਰਾ ਨਿਰਧਾਰਤ ਸਾਂਝੇ ਯੋਗਾ ਪ੍ਰੋਟੋਕੋਲ ਦੌਰਾਨ ਵਿਦਿਆਰਥੀਆਂ ਦੁਆਰਾ ਤਾਡਾਸਨ, ਪਛਿਮੋਤਾਸਨ, ਉਤਾਨਪਾਦਾਸਨ, ਭੁਜੰਗਾਸਨ ਅਤੇ ਨੌਕਾਸਨ ਸਮੇਤ ਕਈ ਯੋਗਾ ਆਸਣ ਕੀਤੇ ਗਏ |
ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਿ੍ੰ. ਵਿਕਾਸ ਪਰਾਸ਼ਰ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗਾ ਸਿਰਫ਼ ਕਸਰਤ ਦਾ ਇਕ ਰੂਪ ਨਹੀਂ ਹੈ, ਸਗੋਂ ਇਹ ਸਿਹਤਮੰਦ, ਖੁਸ਼ਹਾਲ ਅਤੇ ਸ਼ਾਂਤੀਪੂਰਨ ਜੀਵਨ ਜਿਊਣ ਦਾ ਇਕ ਪ੍ਰਾਚੀਨ ਗਿਆਨ ਹੈ | ਯੋਗਾ ਅੰਦਰੂਨੀ ਸ਼ਾਂਤੀ ਅਤੇ ਅਧਿਆਤਮਿਕ ਗਿਆਨ ਪ੍ਰਾਪਤ ਕਰਨ ਵਿਚ ਮਦਦ ਕਰਦਾ ਹੈ, ਵਿਅਕਤੀ ਨੂੰ ਬਿਮਾਰੀ ਮੁਕਤ ਬਣਾਉਂਦਾ ਹੈ, ਸਰੀਰ ਨੂੰ ਮਜ਼ਬੂਤ ਅਤੇ ਲਚਕਦਾਰ ਬਣਾਉਂਦਾ ਹੈ ਅਤੇ ਤਣਾਅ ਤੋਂ ਰਾਹਤ ਦਿੰਦਾ ਹੈ | ਯੋਗਾ ਇੰਸਟਰਕਟਰ ਨਿਰਵੀਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੋਗਾ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਸੰਤੁਲਿਤ ਕਰਦਾ ਹੈ | ਇਸ ਮੌਕੇ ਸੰਜੇ ਮਹਾਜਨ, ਜਸਵਿੰਦਰ ਸਿੰਘ, ਅਮਿਤ ਆਦਿ ਵੀ ਹਾਜ਼ਰ ਸਨ |
ਸ਼ਹਿਜ਼ਾਦਾ ਨੰਦ ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਦੇ ਕੈਂਪਸ 'ਚ ਐੱਨ. ਐੱਸ. ਅੱੈਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਯੋਗ ਆਸਣ ਕੀਤੇ ਗਏ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਕਿਹਾ ਕਿ ਯੋਗ ਦਾ ਅਰਥ ਹੈ ਤਨ ਤੇ ਮਨ ਨੂੰ ਅਧਿਆਤਮ ਨਾਲ ਜੋੜਨਾ | ਉਨ੍ਹਾਂ ਕਿਹਾ ਕਿ ਯੋਗ ਵਿਚ ਸਾਰੀ ਮਨੁੱਖ ਜਾਤੀ ਨੂੰ ਇਕਜੁੱਟ ਕਰਨ ਦੀ ਸ਼ਕਤੀ ਹੁੰਦੀ ਹੈ ਅਤੇ ਇਸ ਰਾਹੀਂ ਸਰੀਰ, ਮਨ ਅਤੇ ਆਤਮਾ ਵਿਚਕਾਰ ਸੰਤੁਲਨ ਕਾਇਮ ਕੀਤਾ ਜਾ ਸਕਦਾ ਹੈ | ਇਸ ਲਈ ਯੋਗ ਕੇਵਲ 21 ਜੂਨ ਨੂੰ ਹੀ ਨਹੀਂ ਬਲਕਿ ਹਰ ਰੋਜ਼ ਕਰਨਾ ਜਰੂਰੀ ਹੈ |
ਵੱਖ-ਵੱਖ ਥਾਈਾ ਕੌਮਾਂਤਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ <br/>
ਅਜੀਤ ਡੈਸਕ
22-06-2025