20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ਼ਾਹਬਾਜ਼ ਸ਼ਰੀਫ਼ ਨੇ ਅਮਰੀਕਾ ਅੱਗੇ ਸਾਰੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈ <br/>

ਅਜੀਤ ਡੈਸਕ 22-06-2025
ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਕ ਵਾਰ ਫਿਰ ਅਮਰੀਕਾ ਅੱਗੇ ਭਾਰਤ ਨਾਲ ਗੱਲਬਾਤ ਲਈ ਬੇਨਤੀ ਕੀਤੀ ਹੈ | ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਜੰਮੂ-ਕਸ਼ਮੀਰ, ਸਿੰਧੂ ਜਲ ਸੰਧੀ, ਵਪਾਰ ਅਤੇ ਅੱਤਵਾਦ ਦੇ ਵਿਰੋਧ ਵਰਗੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ | ਇਹ ਦਾਅਵਾ ਪਾਕਿ ਦੇ ਸਰਕਾਰੀ ਟੀ.ਵੀ. ਨਿਊਜ਼ ਚੈਨਲ ਦੁਆਰਾ ਸੋਸ਼ਲ ਮੀਡੀਆ ਪੋਸਟ 'ਚ ਕੀਤਾ ਗਿਆ | ਪਾਕਿਸਤਾਨ ਦੇ ਸਰਕਾਰੀ ਟੀ. ਵੀ. ਦੁਆਰਾ ਜਾਰੀ ਬਿਆਨ ਅਨੁਸਾਰ ਸ਼ਾਹਬਾਜ਼ ਸ਼ਰੀਫ਼ ਨੇ ਰੂਬੀਓ ਨਾਲ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਪਾਕਿ ਦੀ ਇੱਛਾ ਦੀ ਪੁਸ਼ਟੀ ਕੀਤੀ | ਹਾਲਾਂਕਿ, ਭਾਰਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਪਾਕਿ ਨਾਲ ਸਿਰਫ਼ ਉਸ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਵਾਪਸੀ ਅਤੇ ਅੱਤਵਾਦ ਦੇ ਮੁੱਦੇ 'ਤੇ ਹੀ ਗੱਲਬਾਤ ਕਰੇਗਾ | ਸਰਕਾਰੀ ਟੀ.ਵੀ. ਅਨੁਸਾਰ ਸ਼ਰੀਫ਼ ਨੇ ਭਾਰਤ ਅਤੇ ਪਾਕਿ ਵਿਚਕਾਰ ਜੰਗਬੰਦੀ ਲਿਆਉਣ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਬੀਓ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਟਰੰਪ ਦੇ ਪਾਕਿ ਬਾਰੇ ਸਾਕਾਰਾਤਮਕ ਬਿਆਨ ਦੱਖਣੀ ਏਸ਼ੀਆ 'ਚ ਸਥਾਈ ਸ਼ਾਂਤੀ ਲਈ ਉਤਸ਼ਾਹਜਨਕ ਹਨ, ਜੋ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਇਕ ਅਰਥਪੂਰਨ ਗੱਲਬਾਤ ਸ਼ੁਰੂ ਕਰਕੇ ਹੀ ਸੰਭਵ ਹੋ ਸਕਦਾ ਹੈ |

ਪਿਛਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਮੁੜ ਸੰਭਾਲੀ ਸੇਵਾ <br/>... ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।