20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਮੁੜ ਸੰਭਾਲੀ ਸੇਵਾ <br/>

ਅਜੀਤ ਡੈਸਕ 22-06-2025
ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੜ ਮੁੱਖ ਗੰੰ੍ਰਥੀ ਸਿੰਘ ਵਜੋਂ ਸੇਵਾ ਸੌਂਪੇ ਜਾਣ ਦੀ ਸੂਚਨਾ ਮਿਲੀ ਹੈ | ਇਸ ਤੋਂ ਪਹਿਲਾਂ ਵੀ ਉਹ ਛੇਵੇਂ ਪਾਤਿਸ਼ਾਹ ਦੇ ਇਸ ਪਾਵਨ ਅਸਥਾਨ ਵਿਖੇ ਮੱੁਖ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਅ ਚੱੁਕੇ ਹਨ | ਇਸ ਤੋਂ ਇਲਾਵਾ ਉਹ ਸ਼ੋ੍ਰਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਜੂਨ 1984 ਦੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਗੋਲੀਆਂ ਲੱਗਣ ਨਾਲ ਜ਼ਖਮੀਂ ਹੋਏ ਪਾਵਨ ਸਰੂਪਾਂ ਦੇ ਅੰਗਾਂ ਦੀ ਮਾਹਿਰਾਂ ਦੀ ਦੇਖ ਰੇਖ ਹੇਠ 'ਸੇਵਾ ਸੰਭਾਲ' ਵੀ ਕਰਵਾ ਰਹੇ ਸਨ, ਤਾਂ ਕਿ ਇਨ੍ਹਾਂ ਇਤਿਹਾਸਕ ਪਾਵਨ ਸਰੂਪਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੇ ਦਰਸ਼ਨਾ ਲਈ ਸੰਭਾਲ ਕੇ ਰੱਖਿਆ ਜਾ ਸਕੇ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਗਿਆਨੀ ਗੁਰਮੁਖ ਸਿੰਘ, ਜੋ ਕੁੱਝ ਸਮੇਂ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਬੀਤੀ 21 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਸੰਨ 2015 ਵਿਚ ਤਤਕਾਲੀ ਪੰਜ ਸਿੰਘ ਸਾਹਿਬਾਨ ਨਾਲ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਮਾਮਲੇ ਸੰਬੰਧੀ ਖਿਮਾ ਯਾਚਨਾ ਲਈ ਪੇਸ਼ ਹੋਏ ਸਨ, ਜਿਸ 'ਤੇ ਉਨ੍ਹਾਂ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ 11 ਦਿਨ ਦੀ ਧਾਰਮਿਕ ਤਨਖ਼ਾਹ ਲਗਾਈ ਗਈ ਸੀ, ਜੋ ਉਨ੍ਹਾਂ ਨੇ ਪੂਰੀ ਕਰ ਲਈ ਸੀ | ਹੁਣ ਉਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗੰੰ੍ਰਥੀ ਨਿਯੁਕਤ ਕੀਤੇ ਜਾਣ ਬਾਅਦ ਉਨ੍ਹਾਂ ਵਲੋਂ ਅੱਜ ਆਪਣੀ ਸੇਵਾ ਮੁੜ ਸੰਭਾਲ ਲਈ ਗਈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਨੇ ਅਮਰੀਕਾ ਅੱਗੇ ਸਾਰੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।