20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ <br/>

ਅਜੀਤ ਡੈਸਕ 22-06-2025
ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਵਸ ਮਨਾਉਂਦਿਆਂ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਇਸ ਸਾਲ ਦੇ ਥੀਮ 'ਯੋਗਾ ਫਾਰ ਵਨ ਅਰਥ ਐਂਡ ਵਨ ਹੈਲਥ' 'ਤੇ ਚਰਚਾ ਕਰਦਿਆਂ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦਾ ਭਲਾ' ਅਤੇ 'ਬਲਿਹਾਰੀ ਕੁਦਰਤ ਵਸਿਆ' ਦੇ ਸਿਧਾਂਤ ਨਾਲ ਮੇਲ ਖਾਂਦਾ ਹੈ | ਉਨ੍ਹਾਂ ਕਿਹਾ ਕਿ ਮਾਨਸਿਕ ਅਤੇ ਸਰੀਰਕ ਸਿਹਤ ਲਈ ਯੂਨੀਵਰਸਿਟੀ ਵਿਖੇ ਨਿਯਮਤ ਯੋਗਾ ਕੈਂਪ ਲਗਾਏ ਜਾਣੇ ਚਾਹੀਦੇ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਖੇ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਦੇ ਮੱਦੇਨਜ਼ਰ ਵਿਗਿਆਨਕ ਯੋਗਾ ਅਭਿਆਸਾਂ ਦਾ ਇਕ ਕੇਂਦਰ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਸਿਖਲਾਈ ਪ੍ਰਾਪਤ ਟ੍ਰੇਨਰ ਯੋਗ ਸਿਖਾਉਣਗੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਲਈ ਰੋਡਮੈਪ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ | ਯੋਗਾ ਕੈਂਪ ਦੇ ਸਮਾਪਤੀ ਸੈਸ਼ਨ ਮੌਕੇ ਪ੍ਰੋ. ਐੱਚ. ਐੱਸ. ਸੈਣੀ, ਡੀਨ ਸਟੂਡੈਂਟਸ ਵੈੱਲਫੇਅਰ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ | ਇਸ ਮੌਕੇ ਡਾ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਡਾ. ਕੇ. ਐੱਸ. ਚਾਹਲ, ਰਜਿਸਟਰਾਰ, ਡਾ. ਸ਼ਾਲਿਨੀ ਬਹਿਲ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼, ਐਸੋਸੀਏਟ ਡੀਨਜ਼ (ਮੇਨ ਐਂਡ ਵੂਮੈਨ), ਡਾਇਰੈਕਟਰ ਸਪੋਰਟਸ, ਡਾਇਰੈਕਟਰ ਪਲੇਸਮੈਂਟ, ਡਾਇਰੈਕਟਰ ਆਈ. ਕਿਊ. ਏ. ਸੀ., ਡਾਇਰੈਕਟਰ ਐੱਨ. ਐੱਸ. ਐੱਸ., ਐੱਨ. ਸੀ. ਸੀ. ਇੰਚਾਰਜ, ਪ੍ਰੋ. ਕੁਲਜੀਤ ਕੌਰ ਅਤੇ ਹੋਰ ਪਤਵੰਤੇ ਸ਼ਾਮਿਲ ਸਨ |


ਪਿਛਲੀ ਖ਼ਬਰ ਰਜਿੰਦਰ ਮੋਹਨ ਸਿੱਘ ਛੀਨਾ ਵਲੋਂ ਆਰਟ ਗੈਲਰੀ ਵਿਖੇ ਅੱਠ ਦਿਨਾ ਗਰੁੱਪ ਕਲਾ ਪ੍ਰਦਰਸ਼ਨੀ ਦਾ ਉਦਘਾਟਨ <br/> ਅਗਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਮੁੜ ਸੰਭਾਲੀ ਸੇਵਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।