02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤ ਬੱਚਿਆਂ ਲਈ ਚਾਈਲਡ ਹੈਲਪ ਲਾਈਨ ਜ਼ਾਰੀ-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਐਮਰਜੈਂਸੀ ਹਾਲਤ ਵਿਚ ਹੜ੍ਹ ਪੀੜਤ ਬੱਚਿਆਂ ਲਈ ਚਾਈਲਡ ਹੈਲਪਲਾਈਨ 1098 ਚਾਲੂ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਅਨਾਥ/ਬੇਸਹਾਰਾ ਲਾਵਾਰਸ ਬੱਚਿਆਂ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ 1098 ਚਾਈਲਡ ਹੈਲਪ ਲਾਈਨ ਨੰਬਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਹੜ੍ਹ ਵਿਚ ਫਸੇ ਬੱਚਿਆਂ ਨੂੰ ਯੂਨਿਟ ਵਲੋਂ ਚਾਈਲਡ ਕੇਅਰ ਸੰਸਥਾ ਵਿਚ ਦਾਖਲ ਕਰਵਾਇਆ ਜਾਵੇ ਅਤੇ ਬੱਚਿਆਂ ਨੂੰ ਮਨੋਵਿਗਿਆਨਕ ਅਤੇ ਸਮਾਜਿਕ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਮਦਦ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਾਲ 98763-57202 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਤਕਨੀਕੀ ਹਿੰਦੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਪੂਰੀ ਤਰ੍ਹਾਂ ਸਮਰੱਥ ਹੋ ਗਈ ਹੈ-ਐੱਸ. ਕੇ. ਕਪਾਹੀ <br/> ਅਗਲੀ ਖ਼ਬਰ ਭਾਰਤੀਯ ਵਪਾਰ ਮੰਡਲ ਦੇ ਵਫ਼ਦ ਨੇ ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁੱਖ ਇੰਜੀਨੀਅਰ ਨੂੰ ਸਮੱਸਿਆਵਾਂ ਬਾਰੇ ਕਰਵਾਇਆ ਜਾਣੰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।