02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ

ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਰੋਸ ਵਿਖਾਵਾ ਕਰਦੇ ਹੋਏ ਪੈਨਸ਼ਨਰਜ਼ ਨਾਲ ਹਨ ਹੈੱਡਮਾਸਟਰ ਬਲਦੇਵ ਸਿੰਘ ਬੱਲ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 22-09-2025
ਬਾਬਾ ਬਕਾਲਾ ਸਾਹਿਬ, 21 ਸਤੰਬਰ (ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:) ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹਕੇ ਸੁਣਾਇਆ | ਉਪਰੰਤ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ | ਸ: ਪੂਰਨ ਸਿੰਘ ਸੰਧੂ ਠੱਠੀਆਂ ਮੀਤ ਪ੍ਰਧਾਨ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ, ਅਵਤਾਰ ਸਿੰਘ ਪੱਡਾ, ਕਪੂਰ ਸਿੰਘ ਬਾਬਾ ਬਕਾਲਾ ਸਾਹਿਬੇ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਵਾਂਗੇ |
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਇੰਸਪੈਕਟਰ ਸੋਹਣ ਸਿੰਘ ਬੱਲ ਸਠਿਆਲਾ, ਹੱੈਡਮਾਸਟਰ ਜੋਗਿੰਦਰ ਸਿੰਘ ਬਾਬਾ ਬਕਾਲਾ ਸਾਹਿਬ, ਹੈੱਡਮਾਸਟਰ ਅਮਰਜੀਤ ਸਿੰਘ ਘੁੱਕ ਬਾਬਾ ਬਕਾਲਾ ਸਾਹਿਬ ਅਤੇ ਮਸਾਟਰ ਤੇਜਾ ਸਿੰਘ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਮੌਕੇ ਰਘਬੀਰ ਸਿੰਘ, ਸੁਰਜੀਤ ਸਿੰਘ ਰਈਆ, ਦਵਿੰਦਰ ਸਿੰਘ ਕੰਬੋ, ਮਾ: ਕਰਨੈਲ ਸਿੰਘ, ਜੋਗਿੰਦਰ ਸਿੰਘ ਰਈਆ, ਅਵਤਾਰ ਸਿੰਘ ਸਠਿਆਲਾ, ਮਲਕੀਅਤ ਸਿੰਘ, ਰਾਜ ਕੁਮਾਰ ਸ਼ਰਮਾ ਪਟਵਾਰੀ, ਗੁਰਮੀਤ ਸਿੰਘ, ਪਰਮਜੀਤ ਕੁਮਾਰ ਸੱਲ੍ਹਣ, ਮੰਗਲ ਸਿੰਘ ਰੋਡਵੇਜ, ਡਾ: ਗੁਰਚਰਨ ਸਿੰਘ ਰਈਆ, ਚੇਅਰਮੈਨ ਕੁਲਵੰਤ ਸਿੰਘ ਮੱਲ੍ਹੀ, ਰਘਬੀਰ ਸਿੰਘ ਰਤਨਗੜ੍ਹ, ਹੈੱਡਮਾਸਟਰ ਹਰਸ਼ਰਨ ਸਿੰਘ ਬੁਤਾਲਾ, ਗਿਆਨ ਸਿੰਘ ਨੰਗਲੀ, ਗੁਰਮੀਤ ਸਿੰਘ ਜਲਾਲ, ਅਜੀਤ ਸਿੰਘ ਚੌਹਾਨ, ਬਲਦੇਵ ਸਿੰਘ ਸੋਢੀ ਰਈਆ, ਗੁਰਮੀਤ ਸਿੰਘ ਸਾਬਕਾ ਬੀ.ਈ.ਓ. ਗੁਰਦਿਆਲ ਸਿੰਘ ਸਠਿਆਲਾ, ਫੁੰਮਣ ਸਿੰਘ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੁੱਟ-ਖੋਹ ਤੋਂ ਬਾਅਦ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਆਈਆਰਸੀਟੀਸੀ ਵਲੋਂ 'ਚਾਰ ਜਯੋਤਿ੍ਲਿੰਗ ਅਤੇ ਸਟੈਚੂ ਆਫ਼ ਯੂਨਿਟੀ' ਯਾਤਰਾ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।