02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲੁੱਟ-ਖੋਹ ਤੋਂ ਬਾਅਦ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ <br/>

ਅਜੀਤ ਡੈਸਕ 22-09-2025
ਅਟਾਰੀ, 21 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਭਡਿਆਰ ਨਜਦੀਕ ਅਟਾਰੀ ਵਿਖੇ ਬੀਤੇ ਦਿਨੀ ਘਰ ਵਿਚ ਲੁੱਟ ਖੋਹ ਕਰਨ ਆਏ ਲੁਟੇਰਿਆਂ ਦਾ ਸਾਹਮਣਾ ਕਰਨ ਸਮੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਬਜ਼ੁਰਗ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਜਾਣ ਸੰਬੰਧੀ ਜਾਣਕਾਰੀ ਹਾਸਿਲ ਹੋਈ ਹੈ | ਬਜ਼ੁਰਗ ਪਰਿਵਾਰ ਨਾਲ ਹੋਈ ਇਸ ਵਾਰਦਾਤ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ, ਵਿੱਤ ਸਕੱਤਰ ਜਸਮੇਲ ਸਿੰਘ ਵੱਲਾ, ਸੇਵਾ ਮੁਕਤ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਚੰਡੇ, ਸਕੱਤਰ ਰਵਿੰਦਰ ਸ਼ਰਮਾ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੇਵਾ ਮੁਕਤ ਸੀਨੀਅਰ ਫਾਰਮੇਸੀ ਅਫਸਰ ਪਲਵਿੰਦਰ ਸਿੰਘ ਭਿੰਡਰ ਦੇ ਪਿਤਾ ਜਗੀਰ ਸਿੰਘ ਪਿੰਡ ਭਡਿਆਰ ਦੇ ਸਮਾਜ ਵਿਰੋਧੀ ਅਨਸਰਾਂ ਵਲੋਂ ਘਰ ਨੂੰ ਲੁੱਟਣ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਕਰਨ ਤੋਂ ਬਾਅਦ ਹੋਈ ਵਾਰਦਾਤ ਦੌਰਾਨ ਬਜ਼ੁਰਗ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਥਾਣਾ ਘਰਿੰਡਾ ਦੀ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਕਾਤਲਾਂ ਨੂੰ ਬਿਨਾਂ ਦੇਰੀ ਗਿ੍ਫ਼ਤਾਰ ਕੀਤਾ ਜਾਵੇ | ਬਾਬਾ ਕੋਹਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 16 ਸਤੰਬਰ ਦੀ ਰਾਤ ਨੂੰ ਕੁਝ ਲੁਟੇਰੇ ਬਜ਼ੁਰਗ ਜਗੀਰ ਸਿੰਘ ਨੂੰ ਰਾਤ ਸਮੇਂ ਬੁਰੀ ਤਰ੍ਹਾਂ ਜ਼ਖਮੀ ਕਰ ਗਏ ਅਤੇ ਘਰ ਵਿਚੋਂ ਨਕਦੀ, ਸੋਨਾ ਅਤੇ ਕੀਮਤੀ ਸਾਮਾਨ ਲੁੱਟ ਕੇ ਲੈ ਗਏ ਸਨ, ਜਗੀਰ ਸਿੰਘ ਨੂੰ ਮੈਡੀਸਿਟੀ ਹਸਪਤਾਲ ਖੰਡਵਾਲਾ ਵਿਖੇ ਦਾਖਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਉਹ 19 ਸਤੰਬਰ ਦੀ ਰਾਤ ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਅਮਨ ਕਾਨੂੰਨ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਇਸ ਸੰਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਕਿ ਪਰਿਵਾਰ ਦੇ ਜ਼ਖ਼ਮਾਂ 'ਤੇ ਮੱਲ੍ਹਮ ਲੱਗ ਸਕੇ |

ਪਿਛਲੀ ਖ਼ਬਰ 600 ਨਸ਼ੀਲੀਆਂ ਗੋਲੀਆਂ ਸਮੇਤ 3 ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।