02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

600 ਨਸ਼ੀਲੀਆਂ ਗੋਲੀਆਂ ਸਮੇਤ 3 ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 22-09-2025
ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪੁਲਿਸ ਥਾਣਾ ਮਹਿਤਾ ਚੌਕ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਿਲ ਕਰਦੇ ਹੋਏ 600 ਨਸ਼ੀਲੀਆਂ ਗੋਲੀਆਂ ਸਮੇਤ 3 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਥਾਣਾ ਮਹਿਤਾ ਦੇ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਕੁਹਾਟਵਿੰਡ ਤੋਂ ਕਰਨ ਕਮਲ ਸਿੰਘ ਉਰਫ ਕਰਨ, ਉਦੇ ਸਿੰਘ ਅਤੇ ਸਲਵੰਤ ਸਿੰਘ ਉਰਫ ਸੱਤਾ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ | ਜਿਸ ਸੰਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਮਹਿਤਾ ਵਿਖੇ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਉਕਤ ਗਿ੍ਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਗਹਿਰੀ ਮੰਡੀ ਅਤੇ ਮੱਲੀਆਂ ਵਿਚ 7 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰ... ਅਗਲੀ ਖ਼ਬਰ ਲੁੱਟ-ਖੋਹ ਤੋਂ ਬਾਅਦ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।