02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਗਹਿਰੀ ਮੰਡੀ ਅਤੇ ਮੱਲੀਆਂ ਵਿਚ 7 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਪਿੰਡ ਮੱਲੀਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਤੇ ਗਹਿਰੀ ਮੰਡੀ ਵਿਖੇ ਵਿਕਾਸ ਕੰਮਾਂ ਦੇ ਨੀਂਹ-ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਮੈਡਮ ਸੁਹਿੰਦਰ ਕੌਰ, ਸਰਪੰਚ ਨਵਕਰਨ ਸਿੰਘ ਲਵਲੀ ਮਲੀਆਂ ਤੇ ਹੋਰ | ਤਸਵੀਰਾਂ : ਹਰਜਿੰਦਰ ਸਿੰਘ ਕਲੇਰ <br/> 22-09-2025
ਜੰਡਿਆਲਾ ਗੁਰੂ, 21 ਸਤੰਬਰ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕੇ ਦੇ ਮਸ਼ਹੂਰ ਪਿੰਡ ਗਹਿਰੀ ਮੰਡੀ ਅਤੇ ਮੱਲੀਆਂ ਵਿਖੇ ਕੁੱਲ ਕਰੀਬ 7 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਨੀਂਹ ਰੱਖੀ | ਗਹਿਰੀ ਮੰਡੀ ਵਿਖੇ ਸੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਨਾਲ 6.67 ਕਰੋੜ ਰੁਪਏ ਦੇ ਪ੍ਰੋਜੈਕਟ ਤਹਿਤ ਇੱਥੇ ਸੁੰਦਰ ਪਾਰਕ, ਬਾਸਕਟਬਾਲ ਅਤੇ ਵਾਲੀਬਾਲ ਗਰਾਊਾਡ, ਓਪਨ ਜਿੰਮ, ਸੈਰ ਟਰੈਕ, ਗਜ਼ੀਬੋ, ਬਾਬਾ ਨਿਹਾਲ ਦਾਸ ਦੀ ਯਾਦ ਵਿਚ ਗੇਟ, ਬਾਜ਼ਾਰ ਅਤੇ ਗਲੀਆਂ ਦੀ ਅਪਗ੍ਰੇਡੇਸ਼ਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰੇਲਾਂ ਦੀ ਆਵਾਜਾਈ ਕਾਰਨ ਲੱਗਦਾ ਜਾਮ ਖਤਮ ਕਰਨ ਲਈ ਫਲਾਈ ਓਵਰ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ, ਜਿਸ ਨਾਲ ਇਲਾਕੇ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਗਹਿਰੀ ਮੰਡੀ ਵਿਖੇ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੰਡੀਆਂ ਗਈਆਂ | ਇਸ ਤੋਂ ਇਲਾਵਾ, ਮੰਤਰੀ ਨੇ ਪਿੰਡ ਮੱਲੀਆਂ ਵਿਚ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ | ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਮੈਡਮ ਸੁਹਿੰਦਰ ਕੌਰ, ਬਲਾਕ ਪ੍ਰਧਾਨ ਸਵਰਨ ਸਿੰਘ, ਸਰਪੰਚ ਨਵਕਰਨ ਸਿੰਘ ਲਵਲੀ ਮਲੀਆਂ, ਸਰਪੰਚ ਸੁਖਵਿੰਦਰ ਸਿੰਘ ਸ਼ਾਹ, ਸਰਪੰਚ ਗੁਰਮੁਖ ਸਿੰਘ ਸਰਜਾ, ਸਰਪੰਚ ਦਵਿੰਦਰ ਸਿੰਘ ਜਬੋਵਾਲ, ਡਾ. ਸਤਨਾਮ ਸਿੰਘ ਮੱਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਾਕਿਸਤਾਨ ਸਰਹੱਦ ਤੋਂ ਲੈ ਕੇ ਹਿਮਾਚਲ ਤੱਕ ਕੰਕਰੀਟ ਦੇ ਪੱਕੇ ਬੰਨ੍ਹ ਬਣਾ ਕੇ ਦਿਆਂਗੇ-ਜ਼... ਅਗਲੀ ਖ਼ਬਰ 600 ਨਸ਼ੀਲੀਆਂ ਗੋਲੀਆਂ ਸਮੇਤ 3 ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।