02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਾਕਿਸਤਾਨ ਸਰਹੱਦ ਤੋਂ ਲੈ ਕੇ ਹਿਮਾਚਲ ਤੱਕ ਕੰਕਰੀਟ ਦੇ ਪੱਕੇ ਬੰਨ੍ਹ ਬਣਾ ਕੇ ਦਿਆਂਗੇ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਸਤਨਾਮ ਸਿੰਘ ਬੂਆਨੰਗਲੀ ਨੂੰ ਸਕੱਤਰ ਜਨਰਲ ਪੰਜਾਬ ਨਿਯੁਕਤ ਕਰਨ 'ਤੇ ਸਨਮਾਨਿਤ ਕਰਦੇ ਹੋਏ | ਨਾਲ ਖੜੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਅਦਲੀਵਾਲਾ ਤੇ ਹੋਰ | ਤਸਵੀਰ : ਹਰਦੀਪ ਸਿੰਘ ਖੀਵਾ <br/> 22-09-2025
ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)-ਕ੍ਰਾਂਤੀਕਾਰੀ ਨੰਬਰਦਾਰ ਯੂਨੀਅਨ ਪੰਜਾਬ ਦੇ ਉੱਚ ਆਗੂਆਂ ਵਲੋਂ ਪਿੰੰਡ ਬੂਆਨੰਗਲੀ ਦੇ ਨੰਬਰਦਾਰ ਸਤਨਾਮ ਸਿੰਘ ਸਾਬਕਾ ਸਰਪੰਚ ਨੂੰ ਸਰਬਸੰਮਤੀ ਨਾਲ ਸਕੱਤਰ ਜਨਰਲ ਪੰਜਾਬ ਨਿਯੁਕਤ ਗਿਆ ਹੈ | ਇਸ ਹੋਈ ਨਿਯੁਕਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ 'ਤੇ ਉਕਤ ਆਗੂ ਨੰਬਰਦਾਰ ਸਤਨਾਮ ਸਿੰਘ ਦੇ ਗ੍ਰਹਿ ਪਿੰੰਡ ਬੂਆਨੰਗਲੀ ਵਿਖੇ ਪਹੁੰਚ ਕੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਗੱਲਬਾਤ ਕਰਦਿਆਂ ਪੰਜਾਬੀਆਂ ਨੂੰ ਅਪੀਲ ਕਰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਹਿਮਾਚਲ ਤੋਂ ਲੈ ਕੇ ਪਾਕਿਸਤਾਨ ਸਰਹੱਦ ਤੱਕ ਕੰਕਰੀਟ ਦੇ ਪੱਕੇ ਬੰਨ੍ਹ ਬਣਾਏ ਜਾਣਗੇ ਤਾਂ ਕਿ ਹੜ੍ਹਾਂ ਕਾਰਨ ਪੰਜਾਬੀਆਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਪੰਜਾਬੀਆਂ ਨਾਲ ਕੀਤੇ ਝੂਠੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਹੁਣ ਪੰਜਾਬ ਵਾਸੀ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ | ਹੜ੍ਹਾਂ ਦੌਰਾਨ ਵੀ ਪੰਜਾਬ ਸਰਕਾਰ ਨੇ ਡਰਾਮੇ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ | ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ 'ਤੇ ਪਹਿਲੇ ਹਫ਼ਤੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਪੱਕੀਆਂ ਕੀਤੀਆਂ ਜਾਣ 'ਤੇ ਬੰਦ ਹੋ ਚੁੱਕੀਆਂ ਸਾਰੀਆਂ ਸਹੂਲਤਾਂ ਦੁਬਾਰਾ ਬਹਾਲ ਕੀਤੀਆਂ ਜਾਣਗੀਆਂ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਅਦਲੀਵਾਲਾ ਸਾਬਕਾ ਸਰਪੰਚ, ਯੂਥ ਆਗੂ ਹਰਪ੍ਰੀਤ ਸਿੰਘ ਹੈਪੀ ਅਦਲੀਵਾਲਾ, ਯੂਥ ਸਰਕਲ ਪ੍ਰਧਾਨ ਬਚਿੱਤਰ ਸਿੰਘ ਵੜੈਚ, ਸਾਬਕਾ ਸਰਪੰਚ ਜੋਗਾ ਸਿੰਘ ਮੁਗ਼ਲਾਣੀ ਕੋਟ ਤੇ ਯੂਥ ਆਗੂ ਗੁਰਪਾਲ ਸਿੰਘ ਮੱਲੂਨੰਗਲ ਮੌਜੂਦ ਸਨ |
ਪਿਛਲੀ ਖ਼ਬਰ ਜ਼ਿੰਦਗੀ-ਮੌਤ ਨਾਲ ਜੂਝ ਰਹੇ ਹੜ੍ਹ ਪੀੜਤਾਂ ਲਈ 'ਕੰਟੇਨਰ ਹੋਮ' ਲੈ ਕੇ ਆਬਾਦੀ ਚੰਡੀਗੜ੍ਹ (ਰਮਦਾਸ) ਪੁੱਜੀ ਬਾਰ੍ਹਵੀਂ ਕ... ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਗਹਿਰੀ ਮੰਡੀ ਅਤੇ ਮੱਲੀਆਂ ਵਿਚ 7 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।