01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਸੰਤ ਐਵੀਨਿਊ ਵਿਖੇ ਸਜਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 22-09-2025
ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅਤੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸੰਤ ਐਵੀਨਿਊ ਸਾਹਮਣੇ ਅਲਫ਼ਾ ਵੰਨ ਜੀ. ਟੀ. ਰੋਡ ਵਿਖੇ ਧਾਰਮਿਕ ਸਮਾਗਮ ਸਜਾਇਆ ਗਿਆ |
'ਰਾਮ ਮੋ ਕਉ ਹਰਿ ਜਨ ਕਾਰੈ ਲਾਈਐ' ਵਿਸ਼ੇ 'ਤੇ ਸਜਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਵਿੰਦਰ ਸਿੰਘ ਰਿੰਕੂ ਅਤੇ ਭਾਈ ਬਲਦੇਵ ਸਿੰਘ ਭੂਲਪੁਰ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਭਾਈ ਸਤਵੰਤ ਸਿੰਘ ਪ੍ਰਚਾਰਕ ਅਤੇ ਭਾਈ ਬਲਵੰਤ ਸਿੰਘ ਐਨਾਕੋਟ ਪ੍ਰਚਾਰਕ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ 'ਤੇ ਪ੍ਰਬੰਧਕਾਂ ਰਾਗੀ ਜਥੇ ਅਤੇ ਕਥਾ ਵਾਚਕਾ ਅਤੇ ਹੋਰ ਆਈਆਂ ਅਹਿਮ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |
ਅੱਜ ਦਾ ਸਮਾਗਮ : ਮਿਤੀ : 22 ਸਤੰਬਰ 2025, ਸੋਮਵਾਰ, ਸਮਾਂ : ਸ਼ਾਮ 7.00 ਤੋਂ 9.30 ਵਜੇ, ਸਥਾਨ : ਗੁਰਦੁਆਰਾ ਤਪ ਅਸਥਾਨ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ |

ਪਿਛਲੀ ਖ਼ਬਰ ਲੋਕ 2027 'ਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ-ਸੁਖਬਿੰਦਰ ਸਿੰਘ ਸਰਕਾਰੀਆ <br/> ਅਗਲੀ ਖ਼ਬਰ 75 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।