01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੁਇੱਜ਼ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ, ਮਾਹਣਾ ਸਿੰਘ ਰੋਡ ਦਾ ਤੀਜਾ ਸਥਾਨ <br/>

ਅਜੀਤ ਡੈਸਕ 22-09-2025
ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਸੰਗਰੂਰ ਜ਼ਿਲ੍ਹੇ ਵਿਚ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਐੱਸ. ਸੀ. ਈ. ਆਰ. ਟੀ. ਵਲੋਂ ਕਰਵਾਏ ਸੂਬਾ ਪੱਧਰੀ ਰੈੱਡ ਰਿਬਨ ਕੁਇੱਜ਼ ਮੁਕਾਬਲੇ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਅਤੇ ਕਮਲਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰ. ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੁਇੱਜ਼ ਮੁਕਾਬਲੇ 'ਚ ਸੂਬੇ ਦੇ 23 ਜ਼ਿਲਿ੍ਹਆਂ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡਾ ਸਕੂਲ ਤੀਜਾ ਸਥਾਨ ਹਾਸਿਲ ਕਰਨ 'ਚ ਕਾਮਯਾਬ ਰਿਹਾ | ਉਨ੍ਹਾਂ ਉਕਤ ਦੋਵੇਂ ਵਿਦਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਗਾਈਡ ਅਧਿਆਪਕਾਂ-ਪਰਮਜੀਤ ਕੌਰ, ਸੁਰੇਸ਼ ਕੁਮਾਰ ਤੇ ਪ੍ਰੀਤੀ ਨੂੰ ਵੀ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਦੋਵੇਂ ਵਿਦਿਆਰਥਣਾਂ ਨੂੰ ਵਿਭਾਗ ਵਲੋਂ 5 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ | ਇਸ ਮੌਕੇ ਅਰਵਿੰਦਰ ਕੌਰ, ਪਰਮਿੰਦਰ ਕੌਰ, ਰਾਜੀਵ ਕੁਮਾਰ, ਸ੍ਰੀਮਤੀ ਸੋਨੀਆ, ਹਰਪ੍ਰੀਤ ਕੌਰ ਤੇ ਅਮਿਤ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਲੋਕ 2027 'ਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ-ਸੁਖਬਿੰਦਰ ਸਿੰਘ ਸਰਕਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।