01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਗਾਇਨ ਮੁਕਾਬਲੇ 'ਚ ਪਹਿਲਾ ਸਥਾਨ <br/>

ਅਜੀਤ ਡੈਸਕ 22-09-2025
ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਖੁਸ਼ੀ ਨਾਲ ਦੱਸਿਆ ਕਿ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਅੰਮਿ੍ਤਸਰ ਵਿਖੇ ਕਲਾ ਉਤਸਵ ਵਲੋਂ ਕਰਵਾਏ ਸਮੂਹ ਗਾਇਨ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨਿਤਿਆ ਰਣਦੇਵ ਅਤੇ ਪਲਕ, 10ਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਸ਼ਿਤਾ ਵਿਨਾਇਕ ਅਤੇ ਅਰਪਿਤ ਅਰੋੜਾ ਨੇ ਆਪਣੀਆਂ ਸੁਰੀਲੀਆਂ ਆਵਾਜ਼ਾਂ ਨਾਲ ਜੱਜਾਂ ਨੂੰ ਮੋਹਿਤ ਕਰਕੇ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਜ਼ੋਨਲ ਪੱਧਰੀ ਗਾਇਨ ਮੁਕਾਬਲੇ 'ਚ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਅਤੇ ਅੰਮਿ੍ਤਸਰ ਜ਼ਿਲਿ੍ਹਆਂ ਦੇ ਚੋਟੀ ਦੇ ਕਲਾਕਾਰਾਂ ਨੇ ਭਾਗ ਲਿਆ | ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਗਾਇਨ ਟੀਮ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ | ਉਨ੍ਹਾਂ ਸਾਰੇ ਜੇਤੂਆਂ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਪ੍ਰਸ਼ਾਸਕ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਭਵਿੱਖ 'ਚ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਕੂੜਾ ਪ੍ਰਬੰਧਨ 'ਤੇ ਸੈਮੀਨਾਰ <br/> ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।