01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੰਪਰਦਾਇ ਸੰਤ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਮਤਾਬ ਸਿੰਘ ਦੇ ਨਵੇਂ ਬਣਾਏ ਜਾ ਰਹੇ ਦਰਬਾਰ ਦੀ ਦੂਸਰੀ ਮੰਜ਼ਿਲ ਦੇ ਲੈਂਟਰ ਪਾਏ

ਅਜੀਤ ਡੈਸਕ 22-09-2025
ਚੱਬਾ, 21 ਸਤੰਬਰ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਮਤਾਬ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ਼ਹੀਦ ਗੰਜ਼ ਸ਼ਹੀਦ ਬਾਬਾ ਮਤਾਬ ਸਿੰਘ ਤਰਨਤਾਰਨ ਰੋਡ ਪਿੰਡ ਚਾਟੀਵਿੰਡ ਵਿਖੇ ਬਣ ਰਹੇ ਨਵੇਂ ਦਰਬਾਰ ਦੀ ਇਮਾਰਤ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਸੁੱਖਾ ਭੂਰੀ ਵਾਲਿਆਂ ਦੇ ਯੋਗ ਪ੍ਰਬੰਧਾਂ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਗਿਆ | ਦਰਬਾਰ ਦੇ ਦੂਸਰੀ ਮੰਜ਼ਿਲ ਦੇ ਲੈਂਟਰ ਦੀ ਆਰੰਭਤਾ ਤੋਂ ਪਹਿਲਾਂ ਗ੍ਰੰਥੀ ਗੁਰਵਿੰਦਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੜਾਹਿ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਸੁੱਖਾ ਵਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਕਰਦਿਆਂ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਉਂਦਿਆਂ ਜੈਕਾਰਿਆਂ ਦੀ ਗੂੰਜ਼ ਸੇਵਾ ਸ਼ੁਰੂ ਕੀਤੀ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੈ | ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾਵੇਗਾ | ਇਸ ਮੌਕੇ ਬਾਬਾ ਸੋਹਣ ਸਿੰਘ, ਪ੍ਰਗਟ ਸਿੰਘ, ਗੁਰਸਾਹਿਬ ਸਿੰਘ, ਅਨੋਖ ਸਿੰਘ ਪ੍ਰਧਾਨ, ਭਾਈ ਰਾਮ ਸਿੰਘ ਭਿੰਡਰ, ਬਾਬਾ ਸਕੱਤਰ ਸਿੰਘ, ਬਾਬਾ ਮੰਨਾ ਸਿੰਘ, ਸਰਪੰਚ ਸੰਦੀਪ ਸਿੰਘ ਮਿੱਠਾ, ਸਰਪੰਚ ਸੁਖਰਾਜ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਬਖਸ਼ੀਸ਼ ਸਿੰੰਘ, ਬਾਬਾ ਸਤਨਾਮ ਸਿੰਘ ਅਕਾਲੀ, ਬਾਬਾ ਇੰਦਰਜੀਤ ਸਿੰਘ, ਰਜਿੰਦਰ ਸਿੰਘ, ਜੱਜਬੀਰ ਸਿੰਘ ਫੌਜੀ, ਅਤਰਜੀਤ ਸਿੰਘ, ਝਿਰਮਲ ਸਿੰਘ, ਸਰਵਣ ਸਿੰਘ, ਪਾਲ ਸਿੰਘ, ਕੰਵਲਜੀਤ ਸਿੰਘ ਫੌਜੀ, ਬੂਟ ਸਿੰਘ, ਰਾਜੂ ਸਿੰਘ, ਸਤਨਾਮ ਸਿੰਘ, ਗੁਰਭੇਜ ਸਿੰਘ, ਅਤਿੰਦਰਪਾਲ ਸਿੰਘ, ਬਾਬਾ ਅਮਨਦੀਪ ਸਿੰਘ, ਵਿਰਸਾ ਸਿੰਘ, ਝਿੰਮਾ ਸਿੰਘ, ਸੰਮਾ ਸਿੰਘ ਫੌਜੀ, ਭਾਈ ਅਮਰੀਕ ਸਿੰਘ ਹੈੱਡ ਮਿਸਤਰੀ, ਰਣਜੀਤ ਸਿੰਘ ਫੌਜੀ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੁਲਤਾਨਵਿੰਡ ਦੀ ਪੱਤੀ ਮਲਕੋ ਦੀ ਵਿਖੇ ਬਣਦਾ ਜਾ ਰਿਹਾ ਕੂੜੇ ਦਾ ਨਵਾਂ ਡੰਪ <br/> ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਕੂੜਾ ਪ੍ਰਬੰਧਨ 'ਤੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।